ਜਲੰਧਰ, 19 ਅਕਤੂਬਰ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ਦੇ ਅੱਜ ਜਲੰਧਰ ਪਹੁੰਚਣ ’ਤੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਪੰਜਾਬ ਦੇ ਅਹੁਦੇਦਾਰਾਂ, ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਅਤੇ ਭੰਗੜਾ ਟੀਮ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਰਤੀ ਹਾਕੀ ਟੀਮ ਨੂੰ ਪੰਜਾਬ ਵਿਚ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਮੌਕਾ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਕਪਤਾਨ ਹਰਮਨਪ੍ਰੀਤ ਸਿੰਘ ਨੇ ਟੂਰਨਾਮੈਂਟ ਨੂੰ ਪੰਜਾਬ ਲਈ ਵਧੀਆ ਮੌਕਾ ਦੱਸਿਆ। ਸਾਬਕਾ ਕਪਤਾਨ ਮਨਪ੍ਰੀਤ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ ਨੇ ਵੀ ਕਿਹਾ ਕਿ ਅਜਿਹੇ ਮੁਕਾਬਲੇ ਸੂਬੇ ਵਿਚ ਹਾਕੀ ਦੇ ਮਾਹੌਲ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਜਨਰਲ ਸਕੱਤਰ ਅਮਰੀਕ ਸਿੰਘ ਪਵਾਰ , ਉਲੰਪੀਅਨ ਸੰਜੀਵ ਕੁਮਾਰ, ਉਲੰਪੀਅਨ ਬਲਜੀਤ ਸਿੰਘ ਢਿੱਲੋ, ਕੁਲਬੀਰ ਸਿੰਘ ਸੀ.ਈ.ਓ ਹਾਕੀ ਪੰਜਾਬ ਤੇ ਹੋਰ ਹਾਜ਼ਰ ਸਨ।
ਖੇਡ ਸੰਸਾਰ
Free
ਭਾਰਤੀ ਹਾਕੀ ਟੀਮ ਦਾ ਜਲੰਧਰ ਪਹੁੰਚਣ ’ਤੇ ਨਿੱਘਾ ਸਵਾਗਤ ਟੀਮ ਦੇ ਹੌਸਲੇ ਬੁਲੰਦ-ਹਰਮਨਪ੍ਰੀਤ ਸਿੰਘ
ਜਲੰਧਰ, 19 ਅਕਤੂਬਰ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ਦੇ ਅੱਜ ਜਲੰਧਰ ਪਹੁੰਚਣ ’ਤੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਪੰਜਾਬ ਦੇ ਅਹੁਦੇਦਾਰਾਂ, ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਅਤੇ ਭੰਗੜਾ ਟੀਮ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਰਤੀ ਹਾਕੀ ਟੀਮ ਨੂੰ ਪੰਜਾਬ ਵਿਚ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਮੌਕਾ ਦੇਣਾ ਸ਼ਲਾਘਾਯੋਗ ਉਪਰਾਲਾ ਹੈ।
ਭਾਰਤੀ ਹਾਕੀ ਟੀਮ ਦੇ ਖਿਡਾਰੀ ਵਾਰਮਅੱਪ ਕਰਦੇ ਹੋਏ। ਤਸਵੀਰ : ਮੁਨੀਸ਼
20-10-2026