ਜਲੰਧਰ; 28 ਅਕਤੂਬਰ (ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੂਬੇ ਦੀ ਮਹਿਮਾਨ ਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ। ਇਥੇ ਮੁੱਖ ਮੰਤਰੀ ਨਿਵਾਸ ਵਿਖੇ ਟੀਮਾਂ ਦੇ ਸਨਮਾਨ ਵਿਚ ਰਾਤ ਦੇ ਭੋਜਨ ਦੀ ਮੇਜ਼ਬਾਨੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹੀ ਧਰਤੀ ਹੈ, ਜਿਥੇ ਹਰ ਮਹਿਮਾਨ ਦਾ ਸਵਾਗਤ ਖੁੱਲ੍ਹੇ ਦਿਲ ਨਾਲ ਕੀਤਾ ਜਾਂਦਾ ਹੈ ਅਤੇ ਪਰਿਵਾਰ ਵਾਂਗ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਹਰੇਕ ਖਿਡਾਰੀ ਅਤੇ ਅਧਿਕਾਰੀ ਲਈ ਇਕ ਯਾਦਗਾਰੀ ਅਨੁਭਵ ਬਣਾਉਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਅੰਤਰਰਾਸ਼ਟਰੀ ਖੇਡ ਜਗਤ ਵਿਚ ਸੂਬੇ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਦਾ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਚੈਂਪੀਅਨਸ਼ਿਪ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ, ਫਿਟਨੈਸ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਸਿਰਫ਼ ਇਕ ਖੇਡ ਮੁਕਾਬਲਾ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਅਮੀਰੀ, ਖੇਡ ਇੱਛਾਵਾਂ ਅਤੇ ਮਹਿਮਾਨ ਨਿਵਾਜ਼ੀ ਦੇ ਜਜ਼ਬੇ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਇਕ ਸੁਨਹਿਰੀ ਮੌਕਾ ਹੈ। ਮੁੱਖ ਮੰਤਰੀ ਨੇ ਸਾਰੀਆਂ ਟੀਮਾਂ ਨੂੰ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਪੰਜਾਬ ਵਿਚ ਉਨ੍ਹਾਂ ਦਾ ਠਹਿਰਾਅ ਯਾਦਗਾਰੀ ਅਨੁਭਵਾਂ, ਖੇਡ ਉੱਤਮਤਾ ਅਤੇ ਸਦੀਵੀ ਦੋਸਤੀ ਨਾਲ ਭਰਪੂਰ ਹੋਵੇਗਾ।
ਖੇਡ ਸੰਸਾਰ
Free
ਮੁੱਖ ਮੰਤਰੀ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੀਮਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ
ਜਲੰਧਰ; 28 ਅਕਤੂਬਰ (ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੂਬੇ ਦੀ ਮਹਿਮਾਨ ਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ।
ਭਾਰਤੀ ਹਾਕੀ ਟੀਮ ਦੀ ਜਰਸੀ ਲਾਂਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਨਾਲ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ, ਨਿਤਿਨ ਕੋਹਲੀ ਤੇ ਹੋਰ। ਤਸਵੀਰ : ਮੁਨੀਸ਼
29-10-2026