08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਸ਼ਹੀਦੀ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 01-01-2026
ਸਿਆਟਲ, 29 ਦਸੰਬਰ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਏ ਗਏ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਸਮਾਗਮਾਂ ਵਿਚ ਹਾਜ਼ਰੀਆਂ ਭਰੀਆਂ | ਸਿਆਟਲ ਦੇ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਗੁਰੂ ਘਰ ਵਿਖੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਰਾਗੀ ਭਾਈ ਸੋਹਨ ਸਿੰਘ ਅਰਸ਼ ਚੰਡੀਗੜ੍ਹ ਵਾਲੇ ਅਤੇ ਭਾਈ ਰਮੇਲ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਕੀਤਾ | ਪ੍ਰਸਿੱਧ ਸਿੱਖ ਪ੍ਰਚਾਰਕ ਤੇ ਕਵੀਸ਼ਰ ਭਾਈ ਇੰਦਰਜੀਤ ਸਿੰਘ ਬੱਲੋਵਾਲ ਦੇ ਕਵੀਸ਼ਰੀ ਜਥੇ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਇਤਿਹਾਸ ਸੁਣਾਇਆ | ਗੁਰੂ ਘਰ ਕਮੇਟੀ ਦੇ ਪ੍ਰਧਾਨ ਤੇ ਸਿਆਟਲ ਦੇ ਧਨਾਢ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਸਾਰੇ ਸਮਾਗਮ ਦੀ ਸਟੇਜ ਸਕੱਤਰ ਦੀ ਸੇਵਾ ਕਮੇਟੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਧਾਲੀਵਾਲ ਨੇ ਬਾਖ਼ੂਬੀ ਨਿਭਾਈ | ਇਸੇ ਤਰ੍ਹਾਂ ਸਿਆਟਲ ਗੁਰਦੁਆਰਾ ਸਿੰਘ ਸਭਾ ਰੈਂਟਨ, ਗੁਰਦੁਆਰਾ ਸੱਚਾ ਮਾਰਗ ਓਬਰਨ ਤੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਵਿਖੇ ਵੀ ਸ਼ਹੀਦੀ ਸਮਾਗਮ ਕਰਵਾਏ ਗਏ | ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਖ਼ਾਸ ਪ੍ਰਬੰਧ ਵੀ ਕੀਤੇ ਗਏ ਸਨ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਡਨ ਵਿਚ ਪੈਦਲ ਮਾਰਚ <br/> ਅਗਲੀ ਖ਼ਬਰ ਸਿੱਖਾਂ ਅਤੇ ਯਹੂਦੀਆਂ 'ਤੇ ਹੁੰਦੇ ਨਫਰਤੀ ਹਮਲਿਆਂ ਨੂੰ ਰੋਕਣ ਤੇ ਨਸਲੀ ਅੰਕੜਾ ਇਕੱਤਰ ਕਰਨ ਲਈ ਬਦਲਾਅ ਜਰੂਰੀ-ਪ੍ਰੀਤ ਕ...
Ad Position 24