27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਘਰ ਨੂੰ ਲੱਗੀ ਭਿਆਨਕ ਅੱਗ, ਇਕ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 02-01-2026
ਲੈਸਟਰ (ਇੰਗਲੈਂਡ), 1 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਵੇਲਜ਼ ਸੂਬੇ ਦੇ ਮਾਊਾਟੇਨ ਐਸ਼ ਕਸਬੇ ਦੇ ਗਲੇਨਬੋਈ ਇਲਾਕੇ 'ਚ ਨਵੇਂ ਸਾਲ ਦੀ ਪੂਰਵ ਸੰਧਿਆ ਨੂੰ ਤੜਕੇ ਇਕ ਰਿਹਾਇਸ਼ੀ ਘਰ ਨੂੰ ਲੱਗੀ ਭਿਆਨਕ ਅੱਗ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਦੁੱਖਦਾਈ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ, ਜਦਕਿ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਤੜਕੇ ਕਰੀਬ ਡੇਢ ਵਜੇ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਉ ਤੇ ਬਚਾਅ ਦਲ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ | ਉਸ ਸਮੇਂ ਤੱਕ ਅੱਗ ਦੀਆਂ ਲਪਟਾਂ ਘਰ ਦੇ ਵੱਡੇ ਹਿੱਸੇ ਨੂੰ ਆਪਣੀ ਚਪੇਟ 'ਚ ਲੈ ਚੁੱਕੀਆਂ ਸਨ ਅਤੇ ਘਰ ਅੰਦਰ ਘਣਾ ਧੂੰਆ ਫੈਲ ਚੁੱਕਾ ਸੀ | ਅੱਗ ਬੁਝਾਉ ਕਰਮਚਾਰੀਆਂ ਨੇ ਜਾਨ ਜੋਖਮ 'ਚ ਪਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ | ਲੰਬੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਤਾਂ ਪਾ ਲਿਆ ਗਿਆ, ਪਰ ਘਰ ਅੰਦਰ ਮੌਜੂਦ ਇਕ ਵਿਅਕਤੀ ਨੂੰ ਬਚਾਇਆ ਨਾ ਜਾ ਸਕਿਆ | ਅੱਗ ਬੁਝਾਉਣ ਮਗਰੋਂ ਘਰ ਦੀ ਤਲਾਸ਼ੀ ਦੌਰਾਨ ਉਸ ਦੀ ਮਿ੍ਤਕ ਦੇਹ ਬਰਾਮਦ ਹੋਈ |

Ad Position 22
No active advertisement
ਪਿਛਲੀ ਖ਼ਬਰ ਮੈਨਚੈਸਟਰ 'ਚ ਯਹੂਦੀ ਭਾਈਚਾਰੇ 'ਤੇ ਹਮਲੇ ਦੀ ਸਾਜਿਸ਼ ਨਾਕਾਮ, ਦੋ ਕੈਦ ਅਗਲੀ ਖ਼ਬਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰ ਕੇ ਸ਼ੁਰੂਆਤ ਕੀਤੀ ਨਵੇਂ ਸਾਲ ਦੀ
Ad Position 24