27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੈਨਚੈਸਟਰ 'ਚ ਯਹੂਦੀ ਭਾਈਚਾਰੇ 'ਤੇ ਹਮਲੇ ਦੀ ਸਾਜਿਸ਼ ਨਾਕਾਮ, ਦੋ ਕੈਦ

Ad Position 21
No active advertisement
ਅਜੀਤ ਡੈਸਕ 02-01-2026
ਲੈਸਟਰ (ਇੰਗਲੈਂਡ), 1 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਮੈਨਚੈਸਟਰ 'ਚ ਯਹੂਦੀ ਭਾਈਚਾਰੇ ਖਿਲਾਫ਼ ਵੱਡੇ ਪੱਧਰ 'ਤੇ ਹਮਲਾ ਕਰਨ ਦੀ ਸਾਜ਼ਿਸ਼ ਰਚਣ ਵਾਲੇ 2 ਦਹਿਸ਼ਤਪਸੰਦਾਂ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਦੋਸ਼ੀ ਠਹਿਰਾ ਕੇ ਕੈਦ 'ਚ ਰੱਖਿਆ ਗਿਆ ਹੈ | ਅਧਿਕਾਰੀਆਂ ਮੁਤਾਬਕ ਇਹ ਦੋਵੇਂ ਵਿਅਕਤੀ ਵਿਦੇਸ਼ੀ ਦਹਿਸ਼ਤਗਰਦ ਵਿਚਾਰਧਾਰਾ 'ਦਾਇਸ਼' ਤੋਂ ਪ੍ਰਭਾਵਿਤ ਸਨ ਅਤੇ ਭੀੜ ਵਾਲੀ ਥਾਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ | ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਦੋਸ਼ੀਆਂ ਨੇ ਹਥਿਆਰਾਂ ਰਾਹੀਂ ਨਰਸੰਘਾਰ ਕਰਨ ਦੀ ਤਿਆਰੀ ਕੀਤੀ ਹੋਈ ਸੀ ਅਤੇ ਉਨ੍ਹਾਂ ਦੇ ਨਿਸ਼ਾਨੇ 'ਤੇ ਯਹੂਦੀ ਭਾਈਚਾਰੇ ਦੇ ਲੋਕ ਸਨ | ਸੁਰੱਖਿਆ ਏਜੰਸੀਆਂ ਨੇ ਸਮੇਂ-ਸਿਰ ਕਾਰਵਾਈ ਕਰਕੇ ਇਸ ਸੰਭਾਵਿਤ ਭਿਆਨਕ ਘਟਨਾ ਨੂੰ ਰੋਕ ਲਿਆ | ਅਦਾਲਤੀ ਕਾਰਵਾਈ ਤੋਂ ਬਾਅਦ ਦੋਵੇਂ ਦਹਿਸ਼ਤਪਸੰਦਾਂ ਨੂੰ ਲੰਬੀ ਕੈਦ ਦੀ ਸਜ਼ਾ ਸੁਣਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਰਾਤ ਨੂੰ ਹਮਲਾਵਰ ਵਲੋਂ 23 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਅਗਲੀ ਖ਼ਬਰ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਘਰ ਨੂੰ ਲੱਗੀ ਭਿਆਨਕ ਅੱਗ, ਇਕ ਦੀ ਮੌਤ <br/>
Ad Position 24