27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਰਾਤ ਨੂੰ ਹਮਲਾਵਰ ਵਲੋਂ 23 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 02-01-2026
ਲੈਸਟਰ (ਇੰਗਲੈਂਡ), 1 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਲਿਊਇਸ਼ਮ ਇਲਾਕੇ 'ਚ ਨਵੇਂ ਸਾਲ ਦੀ ਪੂਰਵ ਸੰਧਿਆ ਨੂੰ ਵਾਪਰੀ ਇਕ ਦਰਦਨਾਕ ਤੇ ਖੂਨੀ ਘਟਨਾ ਨੇ ਖੁਸ਼ੀਆਂ ਭਰੇ ਮਾਹੌਲ ਨੂੰ ਸੋਗ 'ਚ ਬਦਲ ਦਿੱਤਾ | ਨਵੇਂ ਸਾਲ ਦਾ ਸਵਾਗਤ ਕਰਨ ਤੋਂ ਕੁਝ ਘੰਟੇ ਪਹਿਲਾਂ 23 ਸਾਲਾ ਨੌਜਵਾਨ ਨੂੰ ਛਾਤੀ 'ਚ ਚਾਕੂ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਘਟਨਾ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਵੱਲੋਂ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਗਿਆ | ਸੂਚਨਾ ਮਿਲਦੇ ਹੀ ਮੈਟਰੋਪਾਲਿਟਨ ਪੁਲਿਸ, ਐਂਬੂਲੈਂਸ ਅਤੇ ਹੋਰ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ | ਨੌਜਵਾਨ ਦੀ ਹਾਲਤ ਬੇਹੱਦ ਨਾਜੁਕ ਹੋਣ ਕਾਰਨ ਪੈਰਾਮੈਡਿਕਸ ਵੱਲੋਂ ਮੌਕੇ 'ਤੇ ਹੀ ਉਸਨੂੰ ਬਚਾਉਣ ਲਈ ਲੰਬੇ ਸਮੇਂ ਤੱਕ ਕੋਸ਼ਿਸ਼ਾਂ ਕੀਤੀਆਂ ਗਈਆਂ | ਬਾਅਦ 'ਚ ਗੰਭੀਰ ਜ਼ਖ਼ਮੀ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਦੀ ਹਰ ਕੋਸ਼ਿਸ਼ ਨਾਕਾਮ ਰਹੀ ਤੇ ਉਸਨੂੰ ਮਿ੍ਤ ਘੋਸ਼ਿਤ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ, ਹੈਲਬਰੋਨ (ਜਰਮਨੀ) ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਸਮਾਪਤ ਅਗਲੀ ਖ਼ਬਰ ਮੈਨਚੈਸਟਰ 'ਚ ਯਹੂਦੀ ਭਾਈਚਾਰੇ 'ਤੇ ਹਮਲੇ ਦੀ ਸਾਜਿਸ਼ ਨਾਕਾਮ, ਦੋ ਕੈਦ
Ad Position 24