11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵੈਨੇਜ਼ੂਏਲਾ ਹਮਲੇ 'ਤੇ ਸਟਾਰਮਰ ਨੇ ਚੁੱਪ ਤੋੜੀ

Ad Position 21
No active advertisement
ਅਜੀਤ ਡੈਸਕ 04-01-2026
ਲੈਸਟਰ (ਇੰਗਲੈਂਡ), 3 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਵੈਨਿਜੁਏਲਾ 'ਚ ਹੋਏ ਅਮਰੀਕੀ ਫੌਜੀ ਹਮਲਿਆਂ ਨੂੰ ਲੈ ਕੇ ਅੰਤਰਰਾਸ਼ਟਰੀ ਪੱਧਰ 'ਤੇ ਵਧ ਰਹੇ ਤਣਾਅ ਦਰਮਿਆਨ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਆਪਣੀ ਚੁੱਪ ਤੋੜਦਿਆਂ ਕਿਹਾ ਹੈ ਕਿ ਉਹ ਇਸ ਮਾਮਲੇ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਿੱਧੀ ਗੱਲਬਾਤ ਕਰਨਾ ਚਾਹੁੰਦੇ ਹਨ | ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਫੌਜੀ ਕਾਰਵਾਈ ਅੰਤਰਰਾਸ਼ਟਰੀ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਹੀ ਹੋਣੀ ਚਾਹੀਦੀ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਬਰਤਾਨੀਆ ਸਦਾ ਤੋਂ ਅੰਤਰਰਾਸ਼ਟਰੀ ਕਾਨੂੰਨ, ਸੰਯੁਕਤ ਰਾਸ਼ਟਰ ਦੇ ਸਿਧਾਂਤਾਂ ਤੇ ਕੂਟਨੀਤਿਕ ਹੱਲਾਂ ਦਾ ਸਮਰਥਕ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ 'ਪੇਟਾ' ਇੰਡੀਆ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਲਾਵਾਰਸ ਕੁਤਿਆਂ ਨੂੰ ਕੈਦ ਕਰਨ ਦਾ ਕੀਤਾ ਵਿਰੋਧ <br/> ਅਗਲੀ ਖ਼ਬਰ ਐਰੀਜ਼ੋਨਾ ਦੇ ਪਹਾੜਾਂ 'ਚ ਹੈਲੀਕਾਪਟਰ ਹਾਦਸਾਗ੍ਰਸਤ, 4 ਦੀ ਮÏਤ <br/>
Ad Position 24