ਲੰਡਨ, 5 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ 'ਚ ਬੀਤੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਆਰਥਿਕਤਾ ਵੱਡਾ ਮੁੱਦਾ ਬਣਿਆ ਹੋਇਆ ਹੈ | ਬੈਂਕ ਆਫ ਇੰਗਲੈਂਡ ਵੱਲੋਂ ਵਧਾਈਆਂ ਵਿਆਜ ਦਰਾਂ ਕਾਰਨ ਜਿੱਥੇ ਆਮ ਲੋਕਾਂ 'ਤੇ ਵਾਧੂ ਬੋਝ ਪੈ ਰਿਹਾ ਹੈ, ਉੱਥੇ ਹੀ ਬ੍ਰੈਗਜ਼ਿਟ ਤੋਂ ਬਾਅਦ ਲਗਾਤਾਰ ਰੋਜ਼ਾਨਾ ਵਰਤੋਂ ਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਲੱਕ ਤੋੜ ਦਿੱਤੇ ਹਨ | ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਫਿਰ ਕਿਹਾ ਹੈ ਕਿ ਇਸ ਸਾਲ ਦੇਸ਼ ਨਵਾਂ ਮੋੜ ਲੈ ਲਵੇਗਾ | ਅਸੀਂ ਅਪ੍ਰੈਲ ਤੋਂ ਅÏਸਤ ਊਰਜਾ ਬਿੱਲ 150 ਪੌਂਡ ਘਟਾ ਰਹੇ ਹਾਂ | ਇਸ ਦੇ ਨਾਲ ਹੀ ਰੇਲ ਕਿਰਾਏ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ | 30 ਸਾਲਾਂ ਦੇ ਇਤਿਹਾਸ 'ਚ ਪਹਿਲੀ ਵਾਰ ਹੈ ਜਦੋਂ ਰੇਲ ਦੇ ਕਿਰਾਏ ਨੂੰ ਜਿਉਂ ਦਾ ਤਿਉਂ ਛੱਡ ਦਿੱਤਾ ਹੈ | ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਲੇਬਰ ਸਰਕਾਰ ਵੱਲੋਂ ਰਾਸ਼ਟਰੀ ਘੱਟੋ-ਘੱਟ ਵੇਤਨ ਵੀ ਅਪ੍ਰੈਲ ਤੋਂ ਵਧਾਈ ਜਾ ਰਹੀ ਹੈ | ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੇ ਕਿਹਾ ਕਿ ਅਸੀਂ ਆਪਣੇ ਦੇਸ਼ 'ਚ ਅਸਲ ਤਬਦੀਲੀ ਲਿਆਉਣ ਲਈ ਵਚਨਬੱਧ ਕਰ ਰਹੇ ਹਾਂ | ਜਿਸ ਨੂੰ ਦੇਸ਼ ਵਾਸੀ ਜਲਦੀ ਮਹਿਸੂਸ ਕਰਨਗੇ |