ਕੈਲਗਰੀ, 5 ਜਨਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੇਨ ਹਾਲ 'ਚ ਪਾਠ ਦੇ ਭੋਗ ਭਾਈ ਅਰਵਿੰਦਰ ਸਿੰਘ ਹੁਰਾਂ ਆਪਣੇ ਸਾਥੀਆਂ ਸਮੇਤ ਪਾਏ ਉਪਰੰਤ ਦੀਵਾਨ ਸਜਾਇਆ ਗਿਆ | ਇਸ ਸਮੇਂ ਪੰਥ ਪ੍ਰਸਿੱਧ ਕੀਰਤਨੀ ਜਥਿਆ ਭਾਈ ਜਸਪਾਲਵੀਰ ਸਿੰਘ, ਭਾਈ ਜਗਦੇਵ ਸਿੰਘ ਜਾਚਕ, ਭਾਈ ਮਹਿਤਾਬ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਗੁਰਬਚਨ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਰਮਨਦੀਪ ਸਿੰਘ, ਭਾਈ ਗੁਰਦੀਪ ਸਿੰਘ ਤੇ ਬੱਚਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ | ਪ੍ਰਧਾਨ ਭਾਈ ਹਰਪਾਲ ਸਿੰਘ ਗਰੇਵਾਲ ਹੁਰਾਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ | ਜਿਨਾਂ ਦੇਸ਼ ਦੀ ਏਕਤਾ, ਅਖੰਡਤਾ ਨੂੰ ਕਾਇਮ ਰੱਖਣ ਵਾਸਤੇ ਸ਼ਹਾਦਤਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਤੇ ਆਦਰਸ਼ਾਂ ਦੀ ਖਾਤਰ ਆਪਣਾ ਸਰਬੰਸ ਵਾਰ ਦਿੱਤਾ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਦਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨ ਸੰਗਤਾਂ ਨੇ ਖੰਡੇ ਬਾਟੇ ਦਾ ਅੰਮਿ੍ਤ ਛੱਕਿਆ |