18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 25-01-2026
ਐਬਟਸਫੋਰਡ, 24 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿਖੇ ਵੈਨਕੂਵਰ ਨਿਵਾਸੀ ਪੰਜਾਬੀ ਨੌਜਵਾਨ ਦਿਲਰਾਜ ਸਿੰਘ ਗਿੱਲ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਉਹ 28 ਵਰਿ੍ਹਆਂ ਦਾ ਸੀ | ਜਾਂਚ ਏਜੰਸੀ ਇੰਟੈਗਰੇਟਿਡ ਹੋਮੋ ਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਜਾਰੀ ਕੀਤੇ ਗਏ ਬਿਆਨ ਵਿਚ ਦੱਸਿਆ ਗਿਆ ਹੈ ਕਿ ਸ਼ਾਮ 5.30 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਰਨਬੀ ਦੇ ਕੈਨੇਡਾ ਵੇਅ 'ਤੇ ਸਮਿੱਥ ਐਵੇਨਿਊ ਦੇ ਚੁਰਸਤੇ 'ਤੇ ਸਥਿਤ ਪੈਟਰੋਲ ਪੰਪ ਨੇੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ | ਪੁਲਿਸ ਤੁਰੰਤ ਜਦੋਂ ਘਟਨਾ ਸਥਾਨ 'ਤੇ ਪਹੁੰਚੀ ਤਾਂ ਦਿਲਰਾਜ ਸਿੰਘ ਗਿੱਲ ਗੰਭੀਰ ਜ਼ਖ਼ਮੀ ਹਾਲਤ ਵਿਚ ਉਥੇ ਡਿਗਿਆ ਪਿਆ ਸੀ, ਜਿਸ ਦੇ ਗੋਲੀਆਂ ਲੱਗੀਆਂ ਹੋਈਆਂ ਸਨ | ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ | ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤੀ ਗਈ ਹੱਤਿਆ ਹੈ ਤੇ ਸੂਬੇ 'ਚ ਚੱਲ ਰਹੀ ਗੈਂਗਵਾਰ ਦੀ ਆਪਸੀ ਖਹਿਬਾਜ਼ੀ ਦਾ ਸਿੱਟਾ ਹੈ | ਪੁਲਿਸ ਦਿਲਰਾਜ ਸਿੰਘ ਨੂੰ ਪਹਿਲਾਂ ਤੋਂ ਹੀ ਜਾਣਦੀ ਸੀ, 'ਆਈ ਹਿੱਟ' ਇਸ ਕਤਲ ਦੀ ਜਾਂਚ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੱਪ 'ਚੋਂ ਬੰਗਲਾਦੇਸ਼ ਨੂੰ ਕੀਤਾ ਗਿਆ ਬਾਹਰ <br/> ਅਗਲੀ ਖ਼ਬਰ ਅਮਰੀਕੀ ਅਦਾਲਤ ਨੇ ਹਿਰਾਸਤ 'ਚ ਮੌਤ ਦੇ ਗਵਾਹਾਂ ਨੂੰ ਦੇਸ਼ ਨਿਕਾਲਾ ਦੇਣ ਤੋਂ ਰੋਕਿਆ
Ad Position 24