15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਲੰਡਨ ਸਥਿਤ ਭਾਰਤੀ ਦੂਤਘਰ ਸਾਹਮਣੇ ਸਿੱਖ ਜਥੇਬੰਦੀਆਂ ਨੇ ਕੀਤਾ ਰੋਸ ਮੁਜ਼ਾਹਰਾ <br/>

Ad Position 21
repet_subhas-goyals [Copy P29]
ਭਾਰਤੀ ਦੂਤਘਰ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਿੱਖ ਆਗੂ | ਤਸਵੀਰ-ਮਨਪ੍ਰੀਤ ਸਿੰਘ ਬੱਧਨੀ ਕਲਾਂ <br/> 28-01-2026
ਲੰਡਨ, 27 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਗਣਤੰਤਰ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ ਯੂ.ਕੇ. ਦੀਆਂ ਸਿੱਖ ਜੱਥੇਬੰਦੀਆਂ ਨੇ ਭਾਰਤੀ ਦੂਤਘਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ | ਕੜਾਕੇ ਦੀ ਠੰਢ ਹੋਣ ਦੇ ਬਾਵਜੂਦ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ ਸਿੱਖ ਆਗੂਆਂ ਨੇ ਖ਼ਾਲਿਸਤਾਨ ਦੇ ਨਾਅਰੇ ਤੇ ਜੈਕਾਰੇ ਲਾਉਂਦਿਆਂ ਕਿਹਾ ਕਿ ਸਿੱਖਾਂ ਕੌਮ ਦੀ ਆਜ਼ਾਦੀ ਤੇ ਖ਼ਾਲਿਸਤਾਨ ਹੀ ਉਨ੍ਹਾਂ ਦਾ ਨਿਸ਼ਾਨਾ ਹੈ ਤੇ ਇਸ ਦੀ ਪੂਰਤੀ ਵਾਸਤੇ ਸੰਘਰਸ਼ ਜਾਰੀ ਰਹੇਗਾ | ਰੋਸ ਮੁਜ਼ਾਹਰੇ 'ਚ ਹੋਰਨਾਂ ਤੋਂ ਇਲਾਵਾ ਆਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਤੇ ਭਾਈ ਜੋਗਾ ਸਿੰਘ, ਸਿੱਖ ਫੈਡਰੇਸ਼ਨ ਯੂ.ਕੇ. ਦੇ ਭਾਈ ਨਰਿੰਦਰਜੀਤ ਸਿੰਘ ਥਾਂਦੀ, ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਦੇ ਭਾਈ ਨਿਰਮਲ ਸਿੰਘ ਸੰਧੂ, ਕੌਂਸਲ ਆਫ਼ ਖ਼ਾਲਿਸਤਾਨ ਦੇ ਮੁਖੀ ਭਾਈ ਅਮਰੀਕ ਸਿੰਘ ਸਹੋਤਾ, ਸਿੱਖਸ ਫ਼ਾਰ ਜਸਟਿਸ ਦੇ ਆਗੂ ਭਾਈ ਦੁਪਿੰਦਰਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਰਣਜੀਤ ਸਿੰਘ ਸਰਾਏ, ਭਾਈ ਗੁਰਚਰਨ ਸਿੰਘ ਦਲ ਖ਼ਾਲਸਾ, ਭਾਈ ਬਲਵਿੰਦਰ ਸਿੰਘ ਢਿਲੋਂ, ਜਥੇਦਾਰ ਬਲਬੀਰ ਸਿੰਘ ਸ਼ਾਮਲ ਸਨ | ਇਸ ਰੋਸ ਮੁਜ਼ਾਹਰੇ 'ਚ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਏ ਸਰਬੱਤ ਖ਼ਾਲਸਾ ਦੀ 40ਵੀਂ ਸਾਲਾਨਾ ਯਾਦ ਦੇ ਸੰਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਉਂਕੇ, ਪੰਥਕ ਕਮੇਟੀ ਮੈਂਬਰ ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਭਾਈ ਗੁਰਦੇਵ ਸਿੰਘ ਉਸਮਨਵਾਲਾ ਤੇ ਭਾਈ ਅਰੂੜ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਿੱਖਾਂ ਨੂੰ ਸਿੱਖ ਹੀ ਨਹੀਂ ਮੰਨਦਾ, ਜਦਕਿ ਸਿੱਖ ਇਕ ਵੱਖਰੀ ਕੌਮ ਤੇ ਵੱਖਰਾ ਧਰਮ ਹੈ | ਭਾਰਤੀ ਸੰਵਿਧਾਨ ਸਿੱਖਾਂ ਦੇ ਮੁੱਢਲੇ ਹੱਕਾਂ ਤੇ ਹੀ ਡਾਕਾ ਮਾਰ ਰਿਹਾ ਹੈ | 1984 ਤੋਂ ਸਿੱਖਾਂ ਨਾਲ ਹੋਈਆਂ ਬੇਇਨਸਾਫ਼ੀਆਂ ਦੀ ਦਾਸਤਾਨ ਬਿਆਨ ਕਰਦਿਆਂ ਸਿੱਖ ਆਗੂਆਂ ਨੇ ਜੱਗੀ ਜੌਹਲ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਕਾਟਲੈਂਡ 'ਚ ਭਾਰਤ ਦਾ 77ਵਾਂ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਕਬੱਡੀ ਮਹਾਂਕੁੰਭ ਖਹਿਰਾ ਮੱਝਾ ਵਿਖੇ 30 ਨੂੰ ਭਿੜਨਗੇ ਚੋਟੀ ਦੇ ਨਾਮਵਰ ਖਿਡਾਰੀ <br/>
Ad Position 24