16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਇੰਗਲੈਂਡ 'ਚ ਸ਼ਰਧਾ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਲੈਸਟਰ (ਇੰਗਲੈਂਡ), 27 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਖ਼ਾਲਸਾ ਪੰਥ ਦੇ ਮਹਾਨ ਸ਼ਹੀਦ, ਧਰਮ ਤੇ ਕÏਮ ਦੀ ਰੱਖਿਆ ਲਈ ਅਦੁੱਤੀ ਬਲਿਦਾਨ ਦੇਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਮÏਕੇ 'ਤੇ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ 'ਚ ਸਥਿਤ ਗੁਰਦੁਆਰਾ ਸਾਹਿਬਾਨ 'ਚ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਗਏ | ਇਨ੍ਹਾਂ ਸਮਾਗਮਾਂ 'ਚ ਸੰਗਤਾਂ ਵੱਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਦਿਆਂ ਗੁਰੂ ਚਰਨਾਂ 'ਚ ਹਾਜ਼ਰੀ ਭਰੀ ਗਈ | ਲੈਸਟਰ, ਬਰਮਿੰਘਮ, ਕੋਵੈਂਟਰੀ, ਸਲਾਊ, ਗਰੇਵਜ਼ਐਂਡ ਤੇ ਹੋਰ ਸ਼ਹਿਰਾਂ ਦੇ ਗੁਰਦੁਆਰਾ ਸਾਹਿਬਾਨ 'ਚ ਸਵੇਰ ਤੋਂ ਹੀ ਗੁਰੂ ਘਰਾਂ ਦੀ ਰÏਣਕ ਬਣੀ ਰਹੀ | ਸ੍ਰੀ ਆਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ ਤੇ ਉਪਰੰਤ ਗੁਰਬਾਣੀ ਕੀਰਤਨ ਦਰਬਾਰ ਸਜਾਏ ਗਏ | ਕੀਰਤਨੀਆਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ, ਤਿਆਗ ਤੇ ਅਟੱਲ ਸ਼ਰਧਾ ਨੂੰ ਗੁਰਬਾਣੀ ਰਾਹੀਂ ਸੰਗਤ ਸਾਹਮਣੇ ਰੱਖਿਆ | ਕਥਾਵਾਚਕਾਂ ਵੱਲੋਂ ਕੀਤੀ ਗਈ ਕਥਾ ਦÏਰਾਨ ਬਾਬਾ ਦੀਪ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਗੁਰੂ ਘਰ ਨਾਲ ਅਟੁੱਟ ਨਿਸ਼ਠਾ ਤੇ ਸ੍ਰੀ ਦਰਬਾਰ ਸਾਹਿਬ ਦੀ ਰੱਖਿਆ ਲਈ ਦਿੱਤੀ ਗਈ ਅਮਰ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਮਾਗਮਾਂ ਦÏਰਾਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਥਾਨਕ ਸਿੱਖ ਸੰਸਥਾਵਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਦੇ ਦਰਸਾਏ ਰਸਤੇ 'ਤੇ ਤੁਰਦਿਆਂ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ | ਧਾਰਮਿਕ ਸਮਾਗਮਾਂ ਮÏਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ, ਜਿਸ ਵਿੱਚ ਹਰ ਵਰਗ ਦੇ ਲੋਕਾਂ ਨੇ ਬੈਠ ਕੇ ਪ੍ਰਸਾਦ ਛਕਿਆ | ਲੰਗਰ ਸੇਵਾ ਦÏਰਾਨ ਸੇਵਾਦਾਰਾਂ ਵੱਲੋਂ ਪੂਰੀ ਨਿਮਰਤਾ ਅਤੇ ਸ਼ਰਧਾ ਨਾਲ ਸੇਵਾ ਨਿਭਾਈ ਗਈ | ਸਮੂਹ ਸਮਾਗਮ ਸ਼ਾਂਤੀਪੂਰਕ ਤੇ ਗੁਰਮਤਿ ਮਰਯਾਦਾ ਅਨੁਸਾਰ ਸੰਪੰਨ ਹੋਏ | ਸੰਗਤਾਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮÏਕੇ ਗੁਰੂ ਚਰਨਾਂ 'ਚ ਅਰਦਾਸ ਕਰਦਿਆਂ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਰਾਇਲ ਤੰਦੂਰੀ ਰੈਸਟੋਰੈਂਟ ਦੇ ਮਾਲਕ ਸੁਰਿੰਦਰ ਕੁਮਾਰ ਨੂੰ ਭਾਰੀ ਸਦਮਾ, ਜਵਾਨ ਪੁੱਤਰ ਸੰਨੀ ਰਾਜਪੂਤ ਦਾ ਅਚਾਨਕ ਦਿਹਾਂਤ... ਅਗਲੀ ਖ਼ਬਰ ਅਰਿਜੀਤ ਸਿੰਘ ਨੇ ਪਿੱਠਵਰਤੀ ਗਾਇਕ ਵਜੋਂ ਲਿਆ ਸੰਨਿਆਸ <br/>
Ad Position 24