ਲੈਸਟਰ (ਇੰਗਲੈਂਡ), 27 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਸਰਗਰਮ ਸਿੱਖ ਜਥੇਬੰਦੀ ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਭਾਰਤ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਗਿਆ ਹੈ ਕਿ ਵਿਦੇਸ਼ਾਂ 'ਚ ਰਹਿੰਦੇ ਖ਼ਾਲਿਸਤਾਨ ਹਮਾਇਤੀ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਜਥੇਬੰਦੀ ਨੇ ਬਰਤਾਨਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ 'ਚ ਆਪਣਾ ਰੁੱਖ ਸਪਸ਼ਟ ਕਰੇ ਤੇ ਸੱਚ ਸਾਹਮਣੇ ਲਿਆਏ | ਸਿੱਖ ਫੈਡਰੇਸ਼ਨ ਯੂ.ਕੇ. ਦੇ ਭਾਈ ਦਬਿੰਦਰਜੀਤ ਸਿੰਘ ਵੱਲੋਂ ਜਾਰੀ ਕੀਤੇ ਬਿਆਨ ਅਨੁਸਾਰ, ਬਰਤਾਨੀਆ ਦੀ ਧਰਤੀ 'ਤੇ ਰਹਿੰਦੇ ਸਿੱਖ ਕਾਰਕੁਨ ਅਵਤਾਰ ਸਿੰਘ ਖੰਡਾ ਦੀ ਮÏਤ ਸੰਬੰਧੀ ਨਵੇਂ ਤੇ ਚÏਕਾਉਣ ਵਾਲੇ ਖੁਲਾਸੇ ਸਾਹਮਣੇ ਆਏ ਹਨ | ਜਥੇਬੰਦੀ ਦਾ ਦਾਅਵਾ ਹੈ ਕਿ ਇਹ ਮÏਤ ਸਧਾਰਣ ਨਹੀਂ ਸੀ, ਸਗੋਂ ਇਸ ਦੇ ਪਿੱਛੇ ਅੰਤਰਰਾਸ਼ਟਰੀ ਪੱਧਰ 'ਤੇ ਚੱਲ ਰਹੀਆਂ ਗੁਪਤ ਕਾਰਵਾਈਆਂ ਦੀ ਭੂਮਿਕਾ ਹੋ ਸਕਦੀ ਹੈ | ਜਥੇਬੰਦੀ ਨੇ ਇਹ ਵੀ ਸਵਾਲ ਉਠਾਇਆ ਹੈ ਕਿ ਕੀ ਇਸ ਮਾਮਲੇ 'ਚ ਵਿਦੇਸ਼ੀ ਗੁਪਤ ਏਜੰਸੀਆਂ ਦੀ ਮਦਦ ਨਾਲ ਜ਼ਹਿਰ ਦੇ ਕੇ ਕਾਰਵਾਈ ਕੀਤੀ ਗਈ | ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹ ਦੋਸ਼ ਸਹੀ ਸਾਬਤ ਹੁੰਦੇ ਹਨ, ਤਾਂ ਇਹ ਬਰਤਾਨੀਆ ਦੀ ਖ਼ੁਦਮੁਖ਼ਤਿਆਰੀ ਤੇ ਕਾਨੂੰਨੀ ਪ੍ਰਣਾਲੀ ਲਈ ਗੰਭੀਰ ਚੁਣÏਤੀ ਹੋਵੇਗੀ | ਸਿੱਖ ਫੈਡਰੇਸ਼ਨ ਦਾ ਕਹਿਣਾ ਹੈ ਕਿ ਇਹ ਮਾਮਲਾ ਸਿਰਫ਼ ਇਕ ਵਿਅਕਤੀ ਦੀ ਮÏਤ ਤੱਕ ਸੀਮਿਤ ਨਹੀਂ, ਸਗੋਂ ਇਹ ਬਰਤਾਨੀਆ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਵੱਡਾ ਮਸਲਾ ਹੈ | ਜਥੇਬੰਦੀ ਦੇ ਅਨੁਸਾਰ, ਜੇਕਰ ਕਿਸੇ ਹੋਰ ਦੇਸ਼ ਦੀਆਂ ਏਜੰਸੀਆਂ ਬਰਤਾਨੀਆ ਦੀ ਧਰਤੀ 'ਤੇ ਗੁਪਤ ਤÏਰ 'ਤੇ ਸਰਗਰਮ ਹਨ, ਤਾਂ ਇਸ ਬਾਰੇ ਪੂਰੀ ਜਾਂਚ ਹੋਣੀ ਲਾਜ਼ਮੀ ਹੈ | ਇਸ ਮਾਮਲੇ ਨੂੰ ਲੈ ਕੇ ਜਥੇਬੰਦੀ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਤੇ ਕਈ ਸੰਸਦ ਮੈਂਬਰਾਂ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਸਿੱਧੇ ਤੌਰ 'ਤੇ ਦੱਸੇ ਕਿ ਇਸ ਮਾਮਲੇ ਬਾਰੇ ਉਸ ਨੂੰ ਕੀ ਜਾਣਕਾਰੀ ਹੈ ਤੇ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ | ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਦੋਸ਼ ਸਾਬਤ ਹੋ ਜਾਂਦੇ ਹਨ, ਤਾਂ ਇਸ ਦੇ ਨਤੀਜੇ ਸਿਰਫ਼ 2 ਦੇਸ਼ਾਂ ਤੱਕ ਸੀਮਿਤ ਨਹੀਂ ਰਹਿਣਗੇ, ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਵੀ ਇਸ ਦੀ ਗੂੰਜ ਸੁਣੀ ਜਾਵੇਗੀ | ਇਸ ਨਾਲ 2 ਦੇਸ਼ਾਂ ਦੇ ਆਪਸੀ ਸਬੰਧਾਂ 'ਤੇ ਵੀ ਡੂੰਘਾ ਅਸਰ ਪੈ ਸਕਦਾ ਹੈ | ਫਿਲਹਾਲ, ਇਸ ਮਾਮਲੇ ਸੰਬੰਧੀ ਬਰਤਾਨਵੀ ਸਰਕਾਰ ਵੱਲੋਂ ਕੋਈ ਵਿਸਥਾਰਪੂਰਕ ਬਿਆਨ ਸਾਹਮਣੇ ਨਹੀਂ ਆਇਆ, ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ 'ਚ ਇਸ 'ਤੇ ਵੱਡੀ ਸਿਆਸੀ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ |