ਲੰਡਨ, 28 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਮੌਕੇ ਜਰਮਨ ਦੀਆਂ ਪੰਥਕ ਜਥੇਬੰਦੀਆਂ ਨੇ ਭਾਰਤੀ ਕੌਂਸਲੇਟ ਫਰੈਂਕਫੋਰਟ ਦੇ ਸਾਹਮਣੇ ਰੋਸ ਮੁਜ਼ਾਹਰਾ ਕਰਕੇ ਕਾਲੇ ਦਿਵਸ ਦੇ ਤੌਰ 'ਤੇ ਮਨਾਇਆ¢ ਰੋਹ ਮੁਜ਼ਾਹਰੇ ਵਿਚ ਜਰਮਨੀ ਦੇ ਵੱਖ-ਵੱਖ ਸ਼ਹਿਰਾਂ ਤੋਂ ਸਿੱਖ ਆਗੂ ਸ਼ਾਮਿਲ ਹੋਏ ਜਿਨ੍ਹਾਂ ਵਿਚ ਭਾਈ ਗੁਰਚਰਨ ਸਿੰਘ ਗੁਰਾਇਆ ਕੋ-ਕੋਆਰਡੀਨੇਟਰ ਵਰਲਡ ਸਿੱਖ ਪਾਰਲੀਮੈਂਟ, ਸਿੱਖ ਫੈਡਰੇਸ਼ਨ ਜਰਮਨੀ ਭਾਈ ਗੁਰਦਿਆਲ ਸਿੰਘ ਲਾਲੀ, ਦਲ ਖਾਲਸਾ ਭਾਈ ਹਰਮੀਤ ਸਿੰਘ, ਭਾਈ ਗੁਰਦੀਪ ਸਿੰਘ ਪ੍ਰਦੇਸੀ, ਭਾਈ ਅੰਗਰੇਜ ਸਿੰਘ, ਬੱਬਰ ਖਾਲਸਾ ਜਰਮਨੀ ਦੇ ਭਾਈ ਰਜਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਗੁਰਪਾਲ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲੀ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਭਾਈ ਦਲਜੀਤ ਸਿੰਘ ਜਰਮਨੀ, ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਪਿ੍ਥੀਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਭਾਈ ਜਗਤਾਰ ਸਿੰਘ ਮਾਹਲ, ਭਾਈ ਅਵਤਾਰ ਸਿੰਘ ਹੁੰਦਲ , ਭਾਈ ਪ੍ਰਤਾਪ ਸਿੰਘ, ਭਾਈ ਜਤਿੰਦਰ ਸਿੰਘ ਆਦਿ ਹਾਜ਼ਰ ਸਨ¢ ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਦੇਸ਼ ਪੰਜਾਬ ਨੂੰ ਭਾਰਤ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਸਤੇ ਜਰਮਨ ਦੀਆਂ ਸੰਘਰਸ਼ਸ਼ੀਲ ਪੰਥਕ ਜਥੇਬੰਦੀਆਂ 26 ਜਨਵਰੀ 1950 ਨੂੰ ਲਾਗੂ ਹੋਏ ਭਾਰਤੀ ਸੰਵਿਧਾਨ ਦਾ ਵਿਰੋਧ ਕਰਦੀਆਂ ਹਨ ¢ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸਿੱਖ ਕÏਮ ਨੇ 82 ਫੀਸਦੀ ਕੁਰਬਾਨੀਆਂ ਦਿੱਤੀਆਂ¢ ਪਰ ਉਸ ਸਮੇਂ ਸਿੱਖ ਕੌਮ ਨੂੰ ਭਾਰਤ ਅੰਦਰ ਇੱਕ ਅਜ਼ਾਦ ਖਿੱਤਾ ਦੇਣ ਦਾ ਜੋ ਵਾਇਦਾ ਕੀਤਾ ਸੀ ਉਸ ਤੋਂ ਹੀ ਮੁਨਕਰ ਹੋ ਗਏ¢ ਇੱਥੇ ਹੀ ਬੱਸ ਨਹੀਂ ਸਿੱਖਾਂ ਨੂੰ ਸੰਵਿਧਾਨ ਦੀ ਧਾਰਾ 25 (ਬੀ) ਵਿਚ ਵੱਖਰੀ ਕੌਮ ਮੰਨਣ ਤੋਂ ਹੀ ਇਨਕਾਰੀ ਹੋ ਕੇ ਸਿੱਖਾਂ ਨਾਲ ਧੋਖਾ ਤੇ ਵਿਸ਼ਵਾਸਘਾਤ ਕੀਤਾ ਗਿਆ ¢ ਭਾਰਤੀ ਸੰਵਿਧਾਨ ਨੂੰ ਲਾਗੂ ਕਰਨ ਵਾਲਿਆਂ ਵਲੋਂ ਘੱਟਗਿਣਤੀਆਂ, ਆਦਿ-ਵਾਸੀਆਂ ਤੇ ਖਾਸ ਕਰਕੇ ਸਿੱਖ ਕੌਮ ਨਾਲ ਦੂਜੇ ਦਰਜੇ ਦੇ ਸ਼ਹਿਰੀ ਤੇ ਗੁਲਾਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਪਰ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਤੇ ਸਿੱਖੀ ਸਿਧਾਤਾਂ 'ਤੇ ਪਹਿਰਾਂ ਦੇਣ ਵਾਲੇ ਜਾਗਦੀ ਜ਼ਮੀਰ ਤੇ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਵਾਸਤੇ ਆਪਾ ਵਾਰ ਗਏ ਸਮੂਹ ਸ਼ਹੀਦਾਂ ਦੇ ਪਵਿੱਤਰ ਸੁਪਨੇ ਲਈ ਜਰਮਨ ਦੇ ਕਾਨੂੰਨ ਵਿਚ ਰਹਿੰਦੇ ਹੋਏ ਆਖ਼ਰੀ ਸੁਆਸਾਂ ਤੱਕ ਜ਼ੁਲਮਾਂ ਖਿਲਾਫ ਅਤੇ ਆਪਣੇ ਅਜ਼ਾਦ ਦੇਸ਼ ਖਾਲਿਸਤਾਨ ਦੀ ਅਜ਼ਾਦੀ ਲਈ ਅਵਾਜ ਬੁਲੰਦ ਕਰਦੇ ਰਹਾਂਗੇ |