11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਫ਼ਰਾਂਸ ਨਾਲ ਸਮਝੌਤੇ ਤਹਿਤ ਕਾਰਵਾਈ ਤੇਜ਼ ਬਰਤਾਨੀਆ ਵਲੋਂ 281 ਗੈਰ-ਕਾਨੂੰਨੀ ਪ੍ਰਵਾਸੀ ਵਾਪਸ ਭੇਜੇ ਗਏ <br/>

Ad Position 21
No active advertisement
ਅਜੀਤ ਡੈਸਕ 29-01-2026
ਲੈਸਟਰ (ਇੰਗਲੈਂਡ), 28 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਸਰਕਾਰ ਨੇ ਫ਼ਰਾਂਸ ਨਾਲ ਹੋਏ ਆਪਸੀ ਸਮਝੌਤੇ ਤਹਿਤ ਹੁਣ ਤੱਕ 281 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਫ਼ਰਾਂਸ ਭੇਜ ਦਿੱਤਾ ਹੈ¢ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਇਹ ਕਾਰਵਾਈ ਉਸ ਨੀਤੀ ਅਧੀਨ ਕੀਤੀ ਜਾ ਰਹੀ ਹੈ, ਜਿਸ ਅਨੁਸਾਰ ਇੱਕ ਪ੍ਰਵਾਸੀ ਨੂੰ ਬਰਤਾਨੀਆ ਵਿਚ ਦਾਖ਼ਲਾ ਮਿਲਣ ਦੀ ਸੂਰਤ ਵਿਚ ਇੱਕ ਹੋਰ ਪ੍ਰਵਾਸੀ ਨੂੰ ਵਾਪਸ ਭੇਜਿਆ ਜਾਂਦਾ ਹੈ ¢ ਗ੍ਰਹਿ ਵਿਭਾਗ ਵਲੋਂ ਦੱਸਿਆ ਗਿਆ ਹੈ ਕਿ ਇਹ ਸਮਝੌਤਾ ਸਮੁੰਦਰੀ ਰਸਤੇ ਰਾਹੀਂ ਹੋ ਰਹੀ ਗੈਰਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਕੀਤਾ ਗਿਆ ਹੈ ¢ ਅਧਿਕਾਰੀਆਂ ਅਨੁਸਾਰ ਇਸ ਨੀਤੀ ਨਾਲ ਮਨੁੱਖੀ ਤਸਕਰੀ ਕਰਨ ਵਾਲੇ ਗਰੋਹਾਂ 'ਤੇ ਵੀ ਰੋਕ ਲੱਗੇਗੀ ਅਤੇ ਸਰਹੱਦੀ ਸੁਰੱਖਿਆ ਮਜ਼ਬੂਤ ਹੋਵੇਗੀ ¢ ਸਰਕਾਰ ਨੇ ਕਿਹਾ ਹੈ ਕਿ ਛੋਟੀਆਂ ਕਿਸ਼ਤੀਆਂ ਰਾਹੀਂ ਸਮੁੰਦਰ ਪਾਰ ਕਰਕੇ ਬਰਤਾਨੀਆ ਪਹੁੰਚਣ ਵਾਲੇ ਪ੍ਰਵਾਸੀਆਂ ਦੀ ਗਿਣਤੀ 'ਚ ਚਿੰਤਾਜਨਕ ਵਾਧਾ ਹੋ ਰਿਹਾ ਸੀ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ ¢ ਫ਼ਰਾਂਸ ਨਾਲ ਸਹਿਯੋਗ ਦੇ ਨਾਲ-ਨਾਲ ਤਟਵਰਤੀ ਖੇਤਰਾਂ ਵਿਚ ਨਿਗਰਾਨੀ ਵੀ ਵਧਾਈ ਗਈ ਹੈ ¢ ਮੰਤਰੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਨੀਤੀ ਇਨਸਾਨੀ ਅਸੂਲਾਂ ਦੇ ਅਨੁਕੂਲ ਹੈ ਅਤੇ ਅਸਲ ਸ਼ਰਨਾਰਥੀਆਂ ਦੀ ਸਹਾਇਤਾ ਲਈ ਕਾਨੂੰਨੀ ਰਸਤੇ ਖੁੱਲ੍ਹੇ ਰੱਖੇ ਗਏ ਹਨ¢ ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਤਰੀਕਿਆਂ ਨਾਲ ਦਾਖ਼ਲ ਹੋਣ ਨੂੰ ਕਿਸੇ ਵੀ ਸੂਰਤ ਵਿਚ ਉਤਸ਼ਾਹਿਤ ਨਹੀਂ ਕੀਤਾ ਜਾ ਸਕਦਾ ¢ ਦੂਜੇ ਪਾਸੇ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਇਸ ਨੀਤੀ 'ਤੇ ਸਵਾਲ ਖੜੇ ਕਰਦਿਆਂ ਕਿਹਾ ਹੈ ਕਿ ਵਾਪਸੀ ਦੌਰਾਨ ਪ੍ਰਵਾਸੀਆਂ ਦੀ ਸੁਰੱਖਿਆ ਅਤੇ ਹੱਕਾਂ ਦੀ ਪੂਰੀ ਗਰੰਟੀ ਹੋਣੀ ਚਾਹੀਦੀ ਹੈ ¢ ਹਾਲਾਂਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹਰ ਮਾਮਲੇ ਦੀ ਵੱਖ-ਵੱਖ ਜਾਂਚ ਕੀਤੀ ਜਾ ਰਹੀ ਹੈ ¢ ਸਿਆਸੀ ਮਾਹਿਰਾਂ ਅਨੁਸਾਰ ਫ਼ਰਾਂਸ ਨਾਲ ਇਹ ਸਮਝÏਤਾ ਬਰਤਾਨੀਆ ਦੀ ਪ੍ਰਵਾਸ ਨੀਤੀ ਵਿਚ ਵੱਡਾ ਮੋੜ ਸਾਬਤ ਹੋ ਸਕਦਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਸ ਦੇ ਹੋਰ ਨਤੀਜੇ ਸਾਹਮਣੇ ਆ ਸਕਦੇ ਹਨ ¢

Ad Position 22
No active advertisement
ਪਿਛਲੀ ਖ਼ਬਰ ਸਾਹਿਬਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 1 ਨੂੰ ਅਗਲੀ ਖ਼ਬਰ ਨਾਰਵੇ ਵਿਚ ਸ੍ਰੀਮਤੀ ਗÏਲਰੀਆ ਨੇ ਦਿੱਤੀ ਰਾਸ਼ਟਰੀ ਝੰਡੇ ਨੂੰ ਸਲਾਮੀ <br/>
Ad Position 24