ਲੈਸਟਰ (ਇੰਗਲੈਂਡ), 2 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਫÏਜੀ ਅੱਡਿਆਂ ਦੇ ਨੇੜੇ ਬਿਨਾਂ ਇਜਾਜ਼ਤ ਡਰੋਨ ਉਡਾਣਾਂ ਤੇ ਸੰਦੇਹਜਨਕ ਘਟਨਾਵਾਂ 'ਚ ਪਿਛਲੇ ਇਕ ਸਾਲ ਦੌਰਾਨ ਚਿੰਤਾਜਨਕ ਵਾਧਾ ਦਰਜ ਕੀਤਾ ਗਿਆ ਹੈ | ਪ੍ਰਾਪਤ ਸਰਕਾਰੀ ਅੰਕੜਿਆਂ ਮੁਤਾਬਕ ਡਰੋਨ ਨਾਲ ਜੁੜੀਆਂ ਘਟਨਾਵਾਂ ਦੀ ਗਿਣਤੀ ਲਗਭਗ ਦੋਗੁਣੀ ਹੋ ਗਈ ਹੈ, ਜਿਸ ਕਾਰਨ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ | ਰਿਪੋਰਟ ਅਨੁਸਾਰ ਹਾਲੀਆ ਸਮੇਂ ਦÏਰਾਨ ਫÏਜੀ ਅੱਡਿਆਂ ਤੇ ਸੰਵੇਦਨਸ਼ੀਲ ਸੈਨਾ ਢਾਂਚਿਆਂ ਦੇ ਨੇੜੇ ਸੈਂਕੜਿਆਂ ਡਰੋਨ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ | ਇਨ੍ਹਾਂ 'ਚ ਬਿਨਾਂ ਮਨਜ਼ੂਰੀ ਉਡਾਣਾਂ, ਨਿਯੰਤਰਿਤ ਹਵਾਈ ਖੇਤਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਤੇ ਫÏਜੀ ਢਾਂਚਿਆਂ ਦੀ ਨਿਗਰਾਨੀ ਕਰਨ ਦੇ ਸ਼ੱਕ ਵਾਲੇ ਮਾਮਲੇ ਸ਼ਾਮਲ ਹਨ | ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਮਾਮਲਿਆਂ 'ਚ ਡਰੋਨ ਉਡਾਉਣ ਵਾਲਿਆਂ ਦੀ ਪਛਾਣ ਕਰਨਾ ਮੁਸ਼ਕਲ ਸਾਬਤ ਹੋਇਆ ਹੈ, ਜਿਸ ਨਾਲ ਜਾਂਚ ਪ੍ਰਕਿਰਿਆ ਹੋਰ ਪੇਚੀਦਾ ਬਣ ਗਈ ਹੈ | ਸਰਕਾਰੀ ਸਰੋਤਾਂ ਨੇ ਦੱਸਿਆ ਕਿ ਬਦਲਦੇ ਵਿਸ਼ਵ ਸੁਰੱਖਿਆ ਹਾਲਾਤਾਂ ਤੇ ਆਧੁਨਿਕ ਤਕਨਾਲੋਜੀ ਦੀ ਸੌਖੀ ਉਪਲਬਧਤਾ ਕਾਰਨ ਡਰੋਨ ਦਾ ਗਲਤ ਇਸਤੇਮਾਲ ਵਧ ਰਿਹਾ ਹੈ | ਕੁਝ ਘਟਨਾਵਾਂ ਨੂੰ ਸ਼ਰਾਰਤੀ ਕਦਮ ਮੰਨਿਆ ਜਾ ਰਿਹਾ ਹੈ, ਜਦਕਿ ਕੁਝ ਮਾਮਲਿਆਂ 'ਚ ਵਿਦੇਸ਼ੀ ਤੱਤਾਂ ਦੀ ਸ਼ਮੂਲੀਅਤ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਗਿਆ | ਇਸ ਸਥਿਤੀ ਨੂੰ ਦੇਖਦਿਆਂ ਰੱਖਿਆ ਮੰਤਰਾਲੇ ਤੇ ਸੁਰੱਖਿਆ ਏਜੰਸੀਆਂ ਵੱਲੋਂ ਫੌਜੀ ਅੱਡਿਆਂ ਦੀ ਸੁਰੱਖਿਆ ਪ੍ਰਣਾਲੀ ਦੀ ਸਮੀਖਿਆ ਕੀਤੀ ਜਾ ਰਹੀ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਡਰੋਨ ਖ਼ਤਰੇ ਨਾਲ ਨਜਿੱਠਣ ਲਈ ਨਵੇਂ ਤਕਨੀਕੀ ਉਪਕਰਨ, ਰਾਡਾਰ ਪ੍ਰਣਾਲੀਆਂ ਤੇ ਕਾਨੂੰਨੀ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸਦੇ ਨਾਲ ਹੀ ਫੌਜੀ ਖੇਤਰਾਂ ਦੇ ਨੇੜੇ ਰਹਿਣ ਵਾਲੇ ਨਾਗਰਿਕਾਂ ਨੂੰ ਵੀ ਸਾਵਧਾਨ ਰਹਿਣ ਅਤੇ ਕਿਸੇ ਵੀ ਸੰਦੇਹਜਨਕ ਗਤੀਵਿਧੀ ਦੀ ਤੁਰੰਤ ਜਾਣਕਾਰੀ ਪੁਲਿਸ ਜਾਂ ਸੁਰੱਖਿਆ ਏਜੰਸੀਆਂ ਨੂੰ ਦੇਣ ਦੀ ਅਪੀਲ ਕੀਤੀ ਗਈ ਹੈ | ਸਰਕਾਰ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਫੌਜੀ ਅੱਡਿਆਂ ਦੇ ਨੇੜੇ ਡਰੋਨ ਉਡਾਉਣਾ ਕਾਨੂੰਨੀ ਅਪਰਾਧ ਹੈ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਧਰ, ਵਿਰੋਧੀ ਧਿਰ ਨੇ ਵੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਇਸ ਮਸਲੇ 'ਤੇ ਤੁਰੰਤ ਅਤੇ ਠੋਸ ਕਦਮ ਚੁੱਕੇ ਜਾਣ |