20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮÏਕੇ ਹੋਏ ਧਾਰਮਿਕ ਸਮਾਗਮ ਦÏਰਾਨ ਕਿਰਤਨ ਕਰਦਾ ਹੋਇਆ ਇਕ ਰਾਗੀ ਜਥਾ | <br/> 03-02-2026
ਟੋਰਾਂਟੋ, 2 ਫਰਵਰੀ (ਹਰਜੀਤ ਸਿੰਘ ਬਾਜਵਾ)-ਓਾਟਾਰੀਓ ਖਾਲਸਾ ਦਰਬਾਰ ਗੁਰੂਦੁਆਰਾ ਸਾਹਿਬ ਡਿਕਸੀ ਰੋਡ ਮਿਸੀਸਾਗਾ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਧਾਰਮਿਕ ਸਮਾਗਮ ਕਰਵਾਏ ਗਏ | ਜਿੱਥੇ ਸਿੱਖ ਪੰਥ ਦੇ ਕਥਾਵਾਚਕ, ਰਾਗੀ ਤੇ ਢਾਡੀ ਜਥਿਆਂ ਵੱਲੋਂ ਗੁਰੂ ਸਾਹਿਬ ਜੀ ਦੀ ਜੀਵਨੀ ਦੀ ਮਹਿਮਾਂ ਦਾ ਗਾਇਨ ਕੀਤਾ ਗਿਆ | ਇਸ ਮÏਕੇ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮਨਜੋਤ ਸਿੰਘ ਤੇ ਦੂਜੇ ਗ੍ਰੰਥੀ ਸਿੰਘਾਂ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਤੇ ਸਟੇਜ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੀਆਂ ਸਖਿਆਵਾਂ ਅਨੁਸਾਰ ਚੱਲਣ ਦੀ ਸੰਗਤਾਂ ਨੂੰ ਬੇਨਤੀ ਕੀਤੀ ਸਮਾਗਮ ਦÏਰਾਨ ਗੁਰੂਘਰ ਦੇ ਰਾਗੀ ਭਾਈ ਦਰਸ਼ਨਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਓਾਕਾਰ ਸਿੰਘ, ਭਾਈ ਜਗਦੀਸ਼ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਅਵਤਾਰ ਸਿੰਘ ਨਵਾਂਸ਼ਹਿਰ, ਭਾਈ ਮਨਜੋਤ ਸਿੰਘ, ਭਾਈ ਰਣਜੀਤ ਸਿੰਘ ਨੇ ਜਥਿਆਂ ਦੇ ਰੂਪ 'ਚ ਗੁਰਬਾਣੀ ਜਸ ਗਾਇਆ ਜਦੋਂ ਕਿ ਭਾਈ ਪ੍ਰਦੀਪ ਸਿੰਘ ਵੱਲੋਂ ਕਥਾ ਵਿਚਾਰ ਰਾਹੀਂ ਹਾਜ਼ਰੀ ਭਰੀ ਗਈ ਤੇ ਗਿਆਨੀ ਅਮਨਦੀਪ ਸਿੰਘ ਭੁੱਲਾਰਾਈ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਜੀਵਨੀ ਬਿ੍ਤਾਂਤ ਨਾਲ ਸੰਬੰਧਿਤਵਾਰਾਂ ਸਰਵਣ ਕਰਵਾਈਆਂ ਗਈਆਂ | ਇਸ ਮੌਕੇ ਸਮੂਹ ਕਮੇਟੀ ਮੈਂਬਰ ਵੀ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਰੇਕ ਸਮਾਗਮ ਮੌਕੇ ਗੁਰ ਮਰਿਆਦਾ ਬਰਕਰਾਰ ਰੱਖੀ ਜਾਵੇ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ <br/>
Ad Position 24