11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਾਕਿ ਦੇ ਸਾਬਕਾ ਏਅਰ ਚੀਫ਼ ਮਾਰਸ਼ਲ ਵਲੋਂ ਕਰਤਾਰਪੁਰ ਲਾਂਘੇ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 04-02-2026
ਅੰਮਿ੍ਤਸਰ, 3 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਮੁਜਾਹਿਦ ਅਨਵਰ ਖ਼ਾਨ ਐੱਨ.ਆਈ. (ਐੱਮ.) ਵਲੋਂ ਪਰਿਵਾਰਕ ਮੈਂਬਰਾਂ ਸਮੇਤ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਦੌਰਾ ਕੀਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਲਾਂਘੇ ਦੇ ਰੱਖ-ਰਖਾਅ ਲਈ ਕਾਇਮ ਕੀਤੇ ਗਏ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐੱਮ.ਯੂ.) ਕਰਤਾਰਪੁਰ ਦੇ ਸੀ.ਈ.ਓ. ਅਬੂਬਕਰ ਆਫ਼ਤਾਬ ਕੁਰੈਸ਼ੀ ਨੇ ਉਨ੍ਹਾਂ ਦਾ ਸਵਾਗਤ ਕੀਤਾ | ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਕਰਤਾਰਪੁਰ ਦੇ ਇਤਿਹਾਸ, ਮੌਜੂਦਾ ਸਥਿਤੀ, ਗੈਲਰੀਆਂ, ਮਜ਼ਾਰ, ਸਮਾਧ ਤੇ ਹੋਰ ਸਮਾਰਕਾਂ ਬਾਰੇ ਜਾਣਕਾਰੀ ਇੰਦਰਜੀਤ ਸਿੰਘ ਅਰੋੜਾ ਵਲੋਂ ਦਿੱਤੀ ਗਈ | ਮੁਜਾਹਿਦ ਅਨਵਰ ਖ਼ਾਨ ਨੇ ਪਰਿਵਾਰਕ ਮੈਂਬਰਾਂ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਦੀਵਾਨ ਅਸਥਾਨ ਦਾ ਦੌਰਾ ਕੀਤਾ ਤੇ ਲੰਗਰ ਹਾਲ 'ਚ ਲੰਗਰ ਵੀ ਛਕਿਆ | ਉਨ੍ਹਾਂ ਨੂੰ ਇੰਦਰਜੀਤ ਸਿੰਘ ਅਰੋੜਾ ਵਲੋਂ ਗੁਰੂ-ਘਰ ਦੀ ਬਖ਼ਸ਼ਿਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਵੀ ਸਨਮਾਨ ਵਜੋਂ ਭੇਟ ਕੀਤਾ ਗਿਆ | ਏਅਰ ਚੀਫ਼ ਮਾਰਸ਼ਲ ਅਤੇ ਉਨ੍ਹਾਂ ਦੇ ਨਾਲ ਆਏ ਅਧਿਕਾਰੀਆਂ ਨੇ ਲਾਂਘੇ ਦੇ ਜ਼ੀਰੋ ਪੁਆਇੰਟ ਦਾ ਵੀ ਦੌਰਾ ਕੀਤਾ |

Ad Position 22
No active advertisement
ਪਿਛਲੀ ਖ਼ਬਰ 19 ਸਾਲਾ ਲੁਧਿਆਣਾ ਦੇ ਨੌਜਵਾਨ ਹਰਵਿਰਾਜ ਸਿੰਘ ਦੀ ਭਾਰਤੀ ਸ਼ੂਟਿੰਗ ਟੀਮ ਵਿਚ ਹੋਈ ਚੋਣ <br/> ਅਗਲੀ ਖ਼ਬਰ ਦੂਸਰੀ ਜੂਨੀਅਰ ਏਸ਼ੀਆਈ ਕੌਮਾਂਤਰੀ ਸਾਫ਼ਟ ਟੈਨਿਸ ਚੈਂਪੀਅਨਸ਼ਿਪ ਅੱਜ ਤੋਂ
Ad Position 24