ਮੁੰਬਈ, 3 ਫਰਵਰੀ (ਇੰਟ.)-ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਨੇ ਚੈੱਕ ਬਾਊਾਸ ਦੇ ਦੋਸ਼ਾਂ ਨਾਲ ਸੰਬੰਧਿਤ ਇਕ ਮਾਮਲੇ 'ਚ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ | ਅਦਾਲਤ ਨੇ ਇਹ ਫੈਸਲਾ ਇਸ ਗੱਲ ਤੋਂ ਬਾਅਦ ਲਿਆ ਕਿ ਉਹ ਵਾਰ-ਵਾਰ ਅਦਾਲਤ ਦੁਆਰਾ ਲਗਾਈਆਂ ਗਈਆਂ ਸੈਟਲਮੈਂਟ ਪੇਮੈਂਟ ਡੈਡਲਾਈਨਾਂ ਨੂੰ ਖੁੰਝਾਉਂਦੇ ਰਹੇ ਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ 'ਚ ਅਸਫਲ ਰਹੇ ਹਨ | ਜ਼ਿਕਰਯੋਗ ਹੈ ਕਿ ਇਹ ਵਿਵਾਦ ਧਾਰਾ 138 ਦੇ ਤਹਿਤ ਦਾਇਰ ਚੈੱਕ ਬਾਊਾਸ ਮਾਮਲਿਆਂ ਨਾਲ ਸੰਬੰਧਿਤ ਹੈ, ਜਿਸ 'ਚ ਇਕ ਕੰਪਨੀ ਨੇ ਰਾਜਪਾਲ ਯਾਦਵ ਤੇ ਉਨ੍ਹਾਂ ਦੀ ਪਤਨੀ ਵਿਰੁੱਧ ਚੈੱਕਾਂ ਰਾਹੀਂ ਭੁਗਤਾਨ ਕਰਨ ਵਿਚ ਅਸਫਲ ਰਹਿਣ ਲਈ ਸ਼ਿਕਾਇਤ ਦਰਜ ਕਰਵਾਈ ਸੀ | ਸ਼ੁਰੂ 'ਚ ਉਨ੍ਹਾਂ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਤੇ ਬਾਅਦ 'ਚ ਹਾਈ ਕੋਰਟ ਨੇ ਉਨ੍ਹਾਂ ਨੂੰ ਸਮਝੌਤੇ 'ਤੇ ਪਹੁੰਚਣ ਦੀ ਆਗਿਆ ਦੇਣ ਲਈ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ |