18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਦਿੱਲੀ ਹਾਈ ਕੋਰਟ ਵਲੋਂ ਚੈੱਕ ਬਾਊਾਸ ਮਾਮਲੇ 'ਚ ਰਾਜਪਾਲ ਦੀ ਪਟੀਸ਼ਨ ਖਾਰਜ <br/>

Ad Position 21
No active advertisement
ਅਜੀਤ ਡੈਸਕ 05-02-2026
ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਦਿੱਲੀ ਹਾਈ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਾਸ ਕੇਸ 'ਚ ਦੋਸ਼ੀ ਠਹਿਰਾਏ ਜਾਣ ਦੇ ਮਾਮਲੇ 'ਚ ਜੇਲ੍ਹ ਅਧਿਕਾਰੀਆਂ ਸਾਹਮਣੇ ਆਤਮ ਸਮਰਪਣ ਕਰਨ ਲਈ ਦਿੱਤੀ ਗਈ ਸਮਾਂ ਹੱਦ ਵਧਾਉਣ ਤੋਂ ਇਨਕਾਰ ਕਰ ਦਿੱਤਾ | ਯਾਦਵ ਜਿਸ ਨੂੰ ਬੁੱਧਵਾਰ ਸ਼ਾਮ 4 ਵਜੇ ਤੱਕ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ, ਦੇ ਵਕੀਲ ਨੇ ਦੱਸਿਆ ਕਿ ਅਦਾਕਾਰ ਨੇ 50 ਲੱਖ ਰੁਪਏ ਦਾ ਪ੍ਰਬੰਧ ਕਰ ਲਿਆ ਹੈ ਤੇ ਇਸ ਲਈ ਉਨ੍ਹਾਂ ਨੇ ਅਦਾਇਗੀ ਕਰਨ ਲਈ ਇਕ ਹੋਰ ਹਫ਼ਤੇ ਦਾ ਸਮਾਂ ਮੰਗਿਆ ਹੈ | ਹਾਲਾਂਕਿ ਜਸਟਿਸ ਸਵਰਨ ਕਾਂਤ ਸ਼ਰਮਾ ਨੇ ਯਾਦਵ ਦੀ ਆਤਮ ਸਮਰਪਣ ਕਰਨ ਦਾ ਸਮਾਂ ਵਧਾਉਣ ਵਾਲੀ ਅਰਜ਼ੀ ਰੱਦ ਕਰ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੂੰ ਇਹ ਰਾਹਤ ਦੇਣ ਦਾ ਕੋਈ ਆਧਾਰ ਨਹੀਂ | ਅਦਾਲਤ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਉਨ੍ਹਾਂ ਨੇ ਕਰੀਬ 15-20 ਵਾਰ ਅਜਿਹਾ ਕੀਤਾ ਹੈ | ਵਕੀਲ ਨੇ ਕਿਹਾ ਕਿ ਉਹ ਸਿਰਫ਼ ਦਿਆ ਦੀ ਅਪੀਲ ਕਰ ਰਹੇ ਹਨ ਤੇ ਪੈਸੇ ਅਦਾ ਕਰਨ ਲਈ ਘੱਟੋ ਘੱਟ ਇਕ ਦਿਨ ਦਾ ਸਮਾਂ ਦਿੱਤਾ ਜਾਏ |

Ad Position 22
No active advertisement
ਪਿਛਲੀ ਖ਼ਬਰ ਇਕੱਲੀਆਂ ਅÏਰਤਾਂ ਲਈ ਯਾਤਰਾ ਕਰਨ ਦੇ ਮਾਮਲੇ 'ਚ ਸਿੰਗਾਪੁਰ ਸ਼ਹਿਰ ਮੋਹਰੀ <br/> ਅਗਲੀ ਖ਼ਬਰ ਪਿੰਡ ਖਹਿਰਾ ਮਾਝਾ ਵਿਖੇ ਸ. ਬਲਜੀਤ ਸਿੰਘ...
Ad Position 24