ਲੈਸਟਰ, 4 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਦੇ ਸ਼ਹਿਰ ਲੈਸਟਰ ਵਿਚ ਸਥਿਤ ਡੀ ਮੋਂਟਫੋਰਟ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਦੀ ਛੁਰੇਬਾਜ਼ੀ ਦੀ ਘਟਨਾ ਦÏਰਾਨ ਮÏਤ ਹੋਣ ਦੀ ਪੁਸ਼ਟੀ ਹੋਈ ਹੈ | ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ 18 ਸਾਲਾ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ | ਪੁਲਿਸ ਅਨੁਸਾਰ ਛੁਰੇਬਾਜ਼ੀ ਦੀ ਇਹ ਘਟਨਾ ਯੂਨੀਵਰਸਿਟੀ ਦੇ ਨੇੜਲੇ ਇਲਾਕੇ 'ਚ ਵਾਪਰੀ, ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਵਿਦਿਆਰਥੀ 'ਤੇ ਹਮਲਾ ਕੀਤਾ ਗਿਆ ¢ ਗੰਭੀਰ ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦÏਰਾਨ ਉਸ ਦੀ ਮÏਤ ਹੋ ਗਈ | ਯੂਨੀਵਰਸਿਟੀ ਪ੍ਰਬੰਧਨ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਘਟਨਾ ਪੂਰੇ ਵਿਦਿਆਰਥੀ ਵਰਗ ਅਤੇ ਕਰਮਚਾਰੀਆਂ ਲਈ ਬਹੁਤ ਵੱਡਾ ਸਦਮਾ ਹੈ | ਪ੍ਰਬੰਧਨ ਨੇ ਮਿ੍ਤਕ ਵਿਦਿਆਰਥੀ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਯੂਨੀਵਰਸਿਟੀ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ | ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਗਿ੍ਫ਼ਤਾਰ ਕੀਤੇ ਗਏ ਨÏਜਵਾਨ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ |