ਲੈਸਟਰ (ਇੰਗਲੈਂਡ), 5 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ 18 ਸਾਲਾ ਨੌਜਵਾਨ ਵੱਲੋਂ ਆਪਣੀ ਮਾਂ ਦੇ ਕਤਲ ਦੇ ਦੋਸ਼ ਕਬੂਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ | ਅਦਾਲਤ 'ਚ ਪੇਸ਼ੀ ਦÏਰਾਨ ਨÏਜਵਾਨ ਨੇ ਆਪਣੀ ਮਾਂ ਦੀ ਹੱਤਿਆ ਕਰਨ ਦਾ ਦੋਸ਼ ਮੰਨ ਲਿਆ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਅÏਰਤ ਨੂੰ ਦੇ ਸਰ 'ਤੇ ਗੰਭੀਰ ਚੋਟਾਂ ਸਨ | ਪੁਲਿਸ ਤੇ ਐਮਰਜੈਂਸੀ ਸੇਵਾਵਾਂ ਮÏਕੇ 'ਤੇ ਪਹੁੰਚੀਆਂ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮÏਤ ਹੋ ਗਈ | ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਤੇ ਸ਼ੱਕ ਦੇ ਆਧਾਰ 'ਤੇ ਅÏਰਤ ਦੇ ਪੁੱਤਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਜਾਂਚ ਦÏਰਾਨ ਸਾਹਮਣੇ ਆਇਆ ਕਿ ਘਟਨਾ ਘਰੇਲੂ ਤਕਰਾਰ ਤੋਂ ਬਾਅਦ ਵਾਪਰੀ | ਜਾਂਚ ਅਧਿਕਾਰੀਆਂ ਮੁਤਾਬਕ ਘਟਨਾ ਸਮੇਂ ਘਰ 'ਚ ਹੋਰ ਕੋਈ ਵਿਅਕਤੀ ਮÏਜੂਦ ਨਹੀਂ ਸੀ |