ਮੈਲਬੌਰਨ, 5 ਫਰਵਰੀ (ਪਰਮਵੀਰ ਸਿੰਘ ਆਹਲੂਵਾਲੀਆ)-26 ਜਨਵਰੀ ਨੂੰ ਆਸਟੇ੍ਰਲੀਆ ਦੇ ਮੂਲ ਨਿਵਾਸੀਆਂ ਵੱਲੋਂ ਕੱਢੀ ਗਈ ਇਕ ਰੈਲੀ ਦÏਰਾਨ ਪਰਥ 'ਚ ਹੋਈ ਬੰਬ ਸੁੱਟਣ ਦੀ ਘਟਨਾ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਵੱਲੋਂ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਨਸਲੀ ਨਫ਼ਰਤ ਨਾਲ ਪ੍ਰੇਰਿਤ ਅਜਿਹੀਆਂ ਹਿੰਸਕ ਕਾਰਵਾਈਆਂ ਲਈ ਦੇਸ਼ 'ਚ ਕੋਈ ਥਾਂ ਨਹੀਂ ਹੈ | ਇਸ ਮਾਮਲੇ ਸੰਬੰਧੀ ਪੁਲਿਸ ਨੇ 31 ਸਾਲਾ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਦੋਸ਼ੀ ਰੰਗ ਭੇਦ (ਪ੍ਰੋ ਵਾਈਟ) ਵਿਚਾਰਧਾਰਾ ਤੋਂ ਪ੍ਰੇਰਿਤ ਸੀ ਤੇ ਇਹ ਹਮਲਾ ਨਸਲੀ ਨਫ਼ਰਤ ਦੇ ਆਧਾਰ 'ਤੇ ਕੀਤਾ ਗਿਆ | ਜ਼ਿਕਰਯੋਗ ਹੈ ਕਿ ਵੈਸਟਰਨ ਆਸਟ੍ਰੇਲੀਆ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਵਿਅਕਤੀ ਨੂੰ ਅੱਤਵਾਦੀ ਕਾਨੂੰਨਾਂ ਤਹਿਤ ਗਿ੍ਫ਼ਤਾਰ ਕੀਤਾ ਗਿਆ ਹੈ | ਖ਼ੁਸ਼ਕਿਸਮਤੀ ਨਾਲ ਦੇਸੀ ਤÏਰ 'ਤੇ ਤਿਆਰ ਕੀਤਾ ਗਿਆ ਇਹ ਬੰਬ ਫਟਿਆ ਨਹੀਂ, ਜਿਸ ਕਾਰਨ ਵੱਡੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ | ਘਟਨਾ ਤੋਂ ਬਾਅਦ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ |