ਵੈਨਿਸ (ਇਟਲੀ), 22 ਫਰਵਰੀ (ਹਰਦੀਪ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੂਰੇ ਪੰਜਾਬ ਦੇ ਵੱਖ ਵੱਖ ਜਿਲਿ੍ਹਆਂ ਤੋਂ ਸ਼ੁਰੂ ਕੀਤੀ 'ਪੰਜਾਬ ਬਚਾਓ ਰੈਲੀ' ਦੇ ਤਹਿਤ ਅੰਮਿ੍ਤਸਰ ਦੇ ਹਲਕਾ ਅਟਾਰੀ ਦੇ ਦਾਣਾ ਮੰਡੀ ਚੀਚਾ ਭਕਨਾ ਵਿਖੇ ਹੋਈ ਰੈਲੀ ਨੇ ਸਾਰੇ ਰਿਕਾਰਡ ਤੋੜ ਕੇ ਰੱਖ ਦਿੱਤੇ ਹਨ | ਇਸ 'ਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਇਟਲੀ ਦੇ ਸਾਬਕਾ ਪ੍ਰਧਾਨ ਮਨਿੰਦਰਪਾਲ ਸਿੰਘ ਮੋਨੂੰ ਇਟਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਲਜਾਰ ਸਿੰਘ ਰਣੀਕੇ ਦੀ ਦੇਖ ਰੇਖ 'ਚ ਹੋਈ ਇਤਿਹਾਸਕ ਰੈਲੀ ਆਉਣ ਵਾਲੀਆਂ 2027 ਦੀਆਂ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ ਤੇ ਰੈਲੀ ਵਿਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ ਨਾਲ ਵਿਰੋਧੀ ਬੌਖਲਾ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਰੈਲੀ 'ਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਹੈ ਤੇ ਪਾਰਟੀ ਦੇ ਹਰੇਕ ਵਰਕਰ ਨੂੰ ਆਉਣ ਵਾਲੀਆਂ ਚੋਣਾਂ ਲਈ ਲਾਮਬੰਦ ਕੀਤਾ ਹੈ | ਇਸ ਮੌਕੇ ਕੁਲਦੀਪ ਸਿੰਘ, ਕੁਲਬੀਰ ਸਿੰਘ, ਕੁਲਜੀਤ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |