ਸ਼ਿਕਾਗੋ, 23 ਫਰਵਰੀ (ਕੇਵਲ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਆਗੂ ਜਥੇਦਾਰ ਰਾਜਿੰਦਰ ਸਿੰਘ ਫ਼ੌਜੀ ਜੋ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਅਚਾਨਕ ਇਸ ਫਾਨੀ ਸੰਸਾਰ ਤੋਂ ਸਦੀਵੀ ਤੌਰ 'ਤੇ ਤੁਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਬਹੁਤ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵਲੋਂ ਰਾਜਿੰਦਰ ਸਿੰਘ ਫ਼ੌਜੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |