13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਨੁੱਖੀ ਅਧਿਕਾਰ ਕਮਿਸ਼ਨ ਦੀ ਸਰਗਰਮੀ ਨਾਲ ਪ੍ਰਵਾਸੀ ਪੰਜਾਬੀਆਂ 'ਚ ਵਧਿਆ ਭਰੋਸਾ

Ad Position 21
No active advertisement
ਅਜੀਤ ਡੈਸਕ 25-02-2026
ਲੈਸਟਰ (ਇੰਗਲੈਂਡ), 24 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਸੈਟੀ ਦੀ ਅਗਵਾਈ ਹੇਠ ਮਨੁੱਖੀ ਅਧਿਕਾਰਾਂ ਦੀ ਰੱਖਿਆ, ਆਮ ਲੋਕਾਂ ਦੀ ਸੁਣਵਾਈ 'ਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਦੇਸ਼-ਵਿਦੇਸ਼ ਵਿਚ ਵੱਡੇ ਪੱਧਰ 'ਤੇ ਸ਼ਲਾਘਾ ਹੋ ਰਹੀ ਹੈ | ਵਿਦੇਸ਼ਾਂ ਵਿਚ ਵੱਸਦੇ ਪ੍ਰਵਾਸੀ ਪੰਜਾਬੀਆਂ ਵੱਲੋਂ ਵੀ ਕਮਿਸ਼ਨ ਦੀ ਕਾਰਗੁਜ਼ਾਰੀ ਨੂੰ ਲੋਕ ਭਲਾਈ ਲਈ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਜਾ ਰਿਹਾ ਹੈ | ਪ੍ਰਵਾਸੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਪੰਜਾਬ ਆਉਣ ਵੇਲੇ ਕਈ ਪਰਿਵਾਰਾਂ ਨੂੰ ਪੁਲਿਸ ਪਰੇਸ਼ਾਨੀ, ਜ਼ਮੀਨੀ ਵਿਵਾਦਾਂ, ਪ੍ਰਸ਼ਾਸਕੀ ਅਣਗਹਿਲੀ ਤੇ ਸਰਕਾਰੀ ਦਫ਼ਤਰਾਂ ਵਿਚ ਸੁਣਵਾਈ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਹੁਣ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪੀੜਤ ਪਰਿਵਾਰਾਂ ਨੂੰ ਰਾਹਤ ਮਿਲਣੀ ਸ਼ੁਰੂ ਹੋਈ ਹੈ | ਇੰਗਲੈਂਡ ਤੇ ਹੋਰ ਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੇ ਕਿਹਾ ਕਿ ਚੇਅਰਮੈਨ ਜਤਿੰਦਰ ਸਿੰਘ ਸੈਟੀ ਵੱਲੋਂ ਮਨੁੱਖੀ ਅਧਿਕਾਰਾਂ ਦੇ ਅਧਾਰ 'ਤੇ ਲੋਕਾਂ ਦੀਆਂ ਅਰਜ਼ੀਆਂ ਦੀ ਸੁਣਵਾਈ ਕਰਨਾ ਅਤੇ ਸੰਬੰਧਤ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਸ਼ਲਾਘਾਯੋਗ ਕਦਮ ਹੈ | ਕਈ ਅਜਿਹੇ ਮਾਮਲੇ ਜਿਨ੍ਹਾਂ ਵਿਚ ਲੰਬੇ ਸਮੇਂ ਤੱਕ ਕੋਈ ਕਾਰਵਾਈ ਨਹੀਂ ਹੋਈ ਸੀ, ਉਨ੍ਹਾਂ ਵਿਚ ਕਮਿਸ਼ਨ ਦੀ ਦਖ਼ਲਅੰਦਾਜ਼ੀ ਨਾਲ ਨਿਆਂ ਮਿਲਣ ਦੀ ਪ੍ਰਕਿਰਿਆ ਅੱਗੇ ਵਧੀ ਹੈ | ਪ੍ਰਵਾਸੀ ਪੰਜਾਬੀਆਂ ਦਾ ਕਹਿਣਾ ਹੈ ਕਿ ਕਮਿਸ਼ਨ ਦੀ ਸਰਗਰਮ ਭੂਮਿਕਾ ਨਾਲ ਹੁਣ ਵਿਦੇਸ਼ਾਂ ਵਿਚ ਰਹਿੰਦੇ ਲੋਕਾਂ ਨੂੰ ਇਹ ਨਵੀਂ ਆਸ ਬੱਝੀ ਹੈ ਕਿ ਉਹ ਬਿਨਾਂ ਕਿਸੇ ਡਰ ਆਪਣੇ ਵਤਨ ਪੰਜਾਬ ਆ ਸਕਣਗੇ ਅਤੇ ਜੇਕਰ ਕਿਸੇ ਤਰ੍ਹਾਂ ਦਾ ਅਨਿਆਇ ਜਾਂ ਤੰਗ-ਪਰੇਸ਼ਾਨੀ ਹੋਵੇ ਤਾਂ ਮਨੁੱਖੀ ਅਧਿਕਾਰ ਕਮਿਸ਼ਨ ਉਨ੍ਹਾਂ ਦੀ ਆਵਾਜ਼ ਬਣੇਗਾ | ਉਨ੍ਹਾਂ ਕਿਹਾ ਕਿ ਲੋਕ ਭਲਾਈ, ਨਿਆਂ ਪ੍ਰਣਾਲੀ ਦੀ ਮਜ਼ਬੂਤੀ ਤੇ ਸਰਕਾਰੀ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਇਹ ਉਪਰਾਲੇ ਪੰਜਾਬ ਵਿੱਚ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਸਾਬਤ ਹੋ ਰਹੇ ਹਨ | ਪ੍ਰਵਾਸੀ ਭਾਈਚਾਰੇ ਨੇ ਉਮੀਦ ਜਤਾਈ ਕਿ ਮਨੁੱਖੀ ਅਧਿਕਾਰ ਕਮਿਸ਼ਨ ਭਵਿੱਖ ਵਿਚ ਵੀ ਇਸੇ ਤਰ੍ਹਾਂ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਂਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਲਾਰਡ ਮੰਡਲਸਨ ਗਿ੍ਫ਼ਤਾਰੀ ਮਗਰੋਂ ਜ਼ਮਾਨਤ 'ਤੇ ਰਿਹਾਅ ਅਗਲੀ ਖ਼ਬਰ ਬਾਫਟਾ ਨੇ ਜੌਨ ਡੇਵਿਡਸਨ ਦੀਆਂ ਨਸਲੀ ਟਿੱਪਣੀਆਂ ਲਈ 'ਸਿਨਰਜ਼' ਦੇ ਕਲਾਕਾਰਾਂ ਤੋਂ ਮੁਆਫ਼ੀ ਮੰਗੀ
Ad Position 24