19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲੋਵਾ ਦੇ ਸਕੂਲਾਂ ਵਿਚ ਸਿੱਖ ਇਤਿਹਾਸ ਸਿਲੇਬਸ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 26-02-2026
ਸੈਕਰਾਮੈਂਟੋ, 25 ਫਰਵਰੀ (ਹੁਸਨ ਲੜੋਆ ਬੰਗਾ)-ਲੋਵਾ ਬੋਰਡ ਆਫ ਐਜੂਕੇਸ਼ਨ ਨੇ ਸਮਾਜਿਕ ਵਿਗਿਆਨ ਦੀ ਨਵੀਂ ਪੁਸਤਕ ਲਾਈ ਹੈ ਜਿਸ ਵਿਚ ਸਿੱਖ ਇਤਿਹਾਸ ਨੂੰ ਸ਼ਾਮਿਲ ਕੀਤਾ ਗਿਆ ਹੈ | ਇਹ ਪੁਸਤਕ ਪਹਿਲੀ ਕਲਾਸ ਤੋਂ 12 ਵੀਂ ਕਲਾਸ ਦੇ ਵਿਦਿਆਰਥੀਆਂ ਦੇ ਸਿਲੇਬਸ ਵਿਚ ਸ਼ਾਮਿਲ ਕੀਤੀ ਗਈ ਹੈ | ਇਸ ਤਰ੍ਹਾਂ ਲੋਵਾ ਸਿੱਖ ਇਤਿਹਾਸ ਸਿਲੇਬਸ 'ਚ ਸ਼ਾਮਿਲ ਕਰਨ ਵਾਲਾ 21ਵਾਂ ਰਾਜ ਬਣ ਗਿਆ ਹੈ | ਸੀਨੀਅਰ ਐਜੂਕੇਸ਼ਨ ਮੈਨੇਜਰ ਸਿੱਖ ਕੁਲੀਸ਼ਨ ਸਲਵੀਨ ਸਿੰਘ ਨੇ ਇਸ ਉਪਰ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਖ ਵਿਦਿਆਰਥੀਆਂ ਲਈ ਇਹ ਬਹੁਤ ਮਹੱਤਵਪੂਰਨ ਕਦਮ ਹੈ | ਸਿੱਖ ਕੁਲੀਸ਼ਨ ਨੇ ਕਿਹਾ ਹੈ ਕਿ ਉਹ ਹੋਰ ਰਾਜਾਂ ਦੇ ਸਿਲੇਬਸਾਂ ਵਿਚ ਵੀ ਸਿੱਖ ਇਤਿਹਾਸ ਸ਼ਾਮਿਲ ਕਰਨ ਲਈ ਯਤਨ ਜਾਰੀ ਰੱਖਣਗੇ |
Ad Position 22
No active advertisement
ਪਿਛਲੀ ਖ਼ਬਰ 'ਕਲਮਾਂ ਦੀ ਸਾਂਝ' ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਕਰਵਾਇਆ ਸਮਾਗਮ ਅਗਲੀ ਖ਼ਬਰ ਤੇਜ਼ਧਾਰ ਹਥਿਆਰ ਨਾਲ 4 ਵਿਅਕਤੀਆਂ ਦਾ ਕਤਲ
Ad Position 24