ਲੰਡਨ, 3 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਸੰਸਦ 'ਚ ਈਰਾਨ ਵੱਲੋਂ ਕੀਤੇ ਗਏ ਹਮਲੇ ਦਾ ਮੁੱਦੇ 'ਤੇ ਬੀਤੇ ਕੱਲ ਹੋਈ ਚਰਚਾ ਦੌਰਾਨ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਯੁੱਧ 'ਚ ਫਸੇ ਬਰਤਾਨਵੀ ਲੋਕਾਂ ਦੀ ਸੁਰੱਖਿਅਤ ਵਾਪਸੀ ਦਾ ਮੁੱਦਾ ਚੁੱਕਿਆ | ਢੇਸੀ ਨੇ ਪ੍ਰਧਾਨ ਮੰਤਰੀ ਦਾ ਯੁੱਧ 'ਚ ਸਿੱਧੀ ਭੂਮਿਕਾ ਨਾ ਹੋਣ ਦੀ ਪੁਸ਼ਟੀ ਕਰਨ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿ ਉਹ ਯੁੱਧ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ | ਉਹਨਾਂ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਸੁਰੱਖਿਆ 'ਤੇ ਚਿੰਤਾ ਪ੍ਰਗਟ ਕੀਤੀ ਤੇ ਪੁੱਛਿਆ ਕਿ ਬਹੁਤ ਸਾਰੇ ਬਰਤਾਨਵੀ ਜੰਗ ਦੇ ਪ੍ਰਭਾਵਿਤ ਖੇਤਰਾਂ 'ਚ ਫਸੇ ਹੋਏ ਹਨ ਉਹਨਾਂ ਦੀ ਸੁਰੱਖਿਅਤ ਵਾਪਸੀ ਲਈ ਕੀ ਪ੍ਰਬੰਧ ਕੀਤੇ ਜਾ ਰਹੇ ਹਨ? ਇਕ ਪਾਸੜ ਡਰੋਨ ਹਮਲਿਆਂ ਨੂੰ ਰੋਕਣ ਲਈ ਤੇ ਭਾਈਵਾਲ਼ਾਂ ਦੇ ਸਹਿਯੋਗ ਨਾਲ ਯੁੱਧ ਖ਼ਤਮ ਕਰਨ ਲਈ ਕੀ ਕਰ ਰਹੇ ਹਨ? ਇਸ ਦÏਰਾਨ ਢੇਸੀ ਵੱਲੋਂ ਉਠਾਏ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਮੁੜ ਦੁਹਰਾਇਆ ਕਿ ਅਮਰੀਕਾ ਨੂੰ ਹਵਾਈ ਫੌਜੀ ਅੱਡੇ ਵਰਤਣ ਦੀ ਇਜਾਜ਼ਤ ਦਿੱਤੀ ਗਈ ਹੈ ਤੇ ਬਰਤਾਨਵੀ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ |