ਲੈਸਟਰ (ਇੰਗਲੈਂਡ), 9 ਮਾਰਚ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਬਾਬਾ ਵਡਭਾਗ ਸਿੰਘ, ਕੁਵੈਟਰੀ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨੁੱਖਤਾ ਦੀ ਭਲਾਈ ਲਈ ਜੰਗ ਪ੍ਰਭਾਵਿਤ ਦੇਸ਼ ਯੂਕਰੇਨ ਲਈ ਇੱਕ ਐਂਬੂਲੈਂਸ ਭੇਜੀ ਗਈ ਹੈ | ਇਸ ਮੌਕੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨਿਸ਼ਾਨ ਸਾਹਿਬ ਉੱਪਰ ਨਵਾਂ ਚੋਲਾ ਸਾਹਿਬ ਚੜਾਉਣ ਦੀ ਸੇਵਾ ਵੀ ਸ਼ਰਧਾ ਭਾਵ ਨਾਲ ਕੀਤੀ ਗਈ | ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਇਸ ਪਵਿੱਤਰ ਸੇਵਾ ਵਿੱਚ ਭਾਗ ਲਿਆ ਅਤੇ ਗੁਰੂ ਸਾਹਿਬ ਦੀ ਬਾਣੀ ਦਾ ਕੀਰਤਨ ਸੁਣ ਕੇ ਆਤਮਕ ਅਨੰਦ ਪ੍ਰਾਪਤ ਕੀਤਾ | ਇਸ ਮੌਕੇ ਬੋਲਦਿਆਂ ਬਾਬਾ ਕੁਲਵਿੰਦਰ ਸਿੰਘ ਨੇ ਕਿਹਾ ਕਿ ਯੂਕਰੇਨ ਵਿਚ ਚੱਲ ਰਹੇ ਜੰਗੀ ਹਾਲਾਤਾਂ ਕਾਰਨ ਬੇਸ਼ੁਮਾਰ ਲੋਕ ਜ਼ਖ਼ਮੀ ਹੋ ਰਹੇ ਹਨ ਤੇ ਕਈ ਪਰਿਵਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਅਜਿਹੇ ਹਾਲਾਤਾਂ 'ਚ ਮਨੁੱਖਤਾ ਦੇ ਨਾਤੇ ਸਹਾਇਤਾ ਪਹੁੰਚਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਸਿੱਖਿਆ ਅਨੁਸਾਰ ਸਿੱਖ ਕੌਮ ਹਮੇਸ਼ਾਂ ਦੁੱਖੀ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਂਦੀ ਰਹੀ ਹੈ ਤੇ ਇਸੇ ਪ੍ਰੇਰਣਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਇਹ ਐਂਬੂਲੈਂਸ ਉਥੇ ਭੇਜਣ ਦਾ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਜ਼ਖ਼ਮੀ ਅਤੇ ਬੀਮਾਰ ਲੋਕਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਮਿਲ ਸਕੇ | ਉਨ੍ਹਾਂ ਦੱਸਿਆ ਕਿ ਐਂਬੂਲੈਂਸ ਵਿਚ ਲੋੜੀਂਦਾ ਮੈਡੀਕਲ ਸਾਜੋ-ਸਾਮਾਨ ਅਤੇ ਜਰੂਰੀ ਸਹੂਲਤਾਂ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਜੰਗ ਪ੍ਰਭਾਵਿਤ ਇਲਾਕਿਆਂ ਵਿਚ ਜ਼ਖ਼ਮੀ ਲੋਕਾਂ ਨੂੰ ਜਲਦੀ ਤੋਂ ਜਲਦੀ ਹਸਪਤਾਲਾਂ ਤੱਕ ਪਹੁੰਚਾਇਆ ਜਾ ਸਕੇ | ਇਸ ਸੇਵਾ ਕਾਰਜ ਲਈ ਗੁਰਦੁਆਰਾ ਸਾਹਿਬ ਦੀ ਸੰਗਤ ਨੇ ਖੁੱਲ੍ਹੇ ਦਿਲ ਨਾਲ ਦਾਨ ਤੇ ਸਹਿਯੋਗ ਦਿੱਤਾ, ਜਿਸ ਕਾਰਨ ਇਹ ਉਪਰਾਲਾ ਸੰਭਵ ਹੋ ਸਕਿਆ | ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਮਨੁੱਖਤਾ ਦੀ ਭਲਾਈ
ਯੂਕਰੇਨ ਦੇ ਜੰਗੀ ਹਾਲਾਤਾਂ ਲਈ ਗੁਰਦੁਆਰਾ ਬਾਬਾ ਵਡਭਾਗ ਸਿੰਘ ਕੁਵੈਟਰੀ ਵੱਲੋਂ ਯੂਕਰੇਨ 'ਚ ਭੇਜੀ ਗਈ ਐਂਬੂਲੈਂਸ
ਅਜੀਤ ਡੈਸਕ
10-03-2026