11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਇੰਗਲੈਂਡ ਕਬੱਡੀ ਜਗਤ ਨੂੰ ਵੱਡਾ ਘਾਟਾ, ਪਿਆਰਾ ਸਿੰਘ ਰੰਧਾਵਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 11-03-2026
ਲੈਸਟਰ (ਇੰਗਲੈਂਡ), 10 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਵਸਨੀਕ ਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਸੀਨੀਅਰ ਆਗੂ ਮਾਂ ਖੇਡ ਕਬੱਡੀ ਦੇ ਪ੍ਰਮੁੱਖ ਪ੍ਰਮੋਟਰ ਤੇ ਲੈਸਟਰ ਕਬੱਡੀ ਕਲੱਬ ਦੇ ਸਾਬਕਾ ਪ੍ਰਧਾਨ ਪਿਆਰਾ ਸਿੰਘ ਰੰਧਾਵਾ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਨਾਲ ਇੰਗਲੈਂਡ ਦੇ ਕਬੱਡੀ ਜਗਤ 'ਚ ਸੋਗ ਦੀ ਲਹਿਰ ਦÏੜ ਗਈ ਹੈ | ਉਹ ਕੁਝ ਸਮੇ ਤੋਂ ਅਚਾਨਕ ਬਿਮਾਰ ਹੋਣ ਕਾਰਨ ਲੈਸਟਰ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਸਨ, ਪ੍ਰੰਤੂ ਬੀਤੀ ਦੇਰ ਰਾਤ 9:30 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ | ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਪਿਆਰਾ ਸਿੰਘ ਰੰਧਾਵਾ ਦੇ ਇਸ ਦੁਨੀਆ ਤੋ ਚਲੇ ਜਾਣ ਨਾਲ ਨਾ ਸਿਰਫ਼ ਕਬੱਡੀ ਖੇਡ ਨਾਲ ਜੁੜੇ ਖਿਡਾਰੀਆਂ ਤੇ ਪ੍ਰੇਮੀਆਂ ਨੂੰ ਗਹਿਰਾ ਦੁੱਖ ਪੁੱਜਿਆ ਹੈ, ਸਗੋਂ ਖੇਡ ਪ੍ਰਬੰਧਨ ਨਾਲ ਜੁੜੇ ਵਰਗਾਂ ਵਿਚ ਵੀ ਇਕ ਵੱਡੀ ਥਾਂ ਖਾਲੀ ਹੋ ਗਈ ਹੈ | ਪਿਆਰਾ ਸਿੰਘ ਰੰਧਾਵਾ ਜਿੱਥੇ ਮਾਂ ਖੇਡ ਕਬੱਡੀ ਦੇ ਵੱਡੇ ਪ੍ਰਮੋਟਰ ਸਨ, ਉੱਥੇ ਆਪਣੇ ਸਮੇਂ ਦੇ ਪ੍ਰਸਿੱਧ ਕਬੱਡੀ ਖਿਡਾਰੀ ਵੀ ਰਹੇ ਹਨ | ਉਹ ਲੰਮੇ ਸਮੇਂ ਤੋਂ ਇੰਗਲੈਂਡ ਕਬੱਡੀ ਫੈਡਰੇਸ਼ਨ ਨਾਲ ਜੁੜੇ ਰਹੇ ਅਤੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦੇ ਹੋਏ ਖੇਡ ਦੀ ਤਰੱਕੀ ਲਈ ਅਹਿਮ ਭੂਮਿਕਾ ਨਿਭਾਉਂਦੇ ਰਹੇ | ਉਨ੍ਹਾਂ ਦੀ ਖੇਡ ਪ੍ਰਤੀ ਨਿਭਾਅ, ਤਜਰਬੇ ਤੇ ਸੰਗਠਨਕ ਯੋਗਦਾਨ ਨੂੰ ਕਬੱਡੀ ਜਗਤ ਵੱਲੋਂ ਹਮੇਸ਼ਾ ਸਨਮਾਨ ਮਿਲਦਾ ਰਿਹਾ | ਲੈਸਟਰ ਕਬੱਡੀ ਕਲੱਬ ਦੇ ਪ੍ਰਧਾਨ ਵਜੋਂ ਵੀ ਪਿਆਰਾ ਸਿੰਘ ਰੰਧਾਵਾ ਨੇ ਅਹਿਮ ਸੇਵਾਵਾਂ ਨਿਭਾਈਆਂ | ਉਨ੍ਹਾਂ ਨੇ ਕਲੱਬ ਨੂੰ ਮਜ਼ਬੂਤ ਬਣਾਉਣ, ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਤੇ ਪੰਜਾਬੀ ਵਿਰਾਸਤੀ ਖੇਡ ਕਬੱਡੀ ਨੂੰ ਵਿਦੇਸ਼ੀ ਧਰਤੀ 'ਤੇ ਜਿਉਂਦਾ ਰੱਖਣ ਲਈ ਮਹੱਤਵਪੂਰਨ ਯੋਗਦਾਨ ਪਾਇਆ | ਇਸ ਤੋਂ ਇਲਾਵਾ ਉਹ ਕੁਝ ਸਮੇਂ ਲਈ ਸ੍ਰੀ ਅਨੰਦਪੁਰ ਸਾਹਿਬ ਕਬੱਡੀ ਕਲੱਬ ਦੇ ਪ੍ਰਧਾਨ ਵੀ ਰਹੇ, ਜਿੱਥੇ ਉਨ੍ਹਾਂ ਨੇ ਖੇਡ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਾਦਗਾਰ ਭੂਮਿਕਾ ਨਿਭਾਈ | ਜਾਣਕਾਰੀ ਅਨੁਸਾਰ ਪਿਆਰਾ ਸਿੰਘ ਰੰਧਾਵਾ ਪਿਛਲੇ ਕੁਝ ਮਹੀਨਿਆਂ ਤੋਂ ਅਚਾਨਕ ਬਿਮਾਰ ਹੋਣ ਕਾਰਨ ਹਸਪਤਾਲ 'ਚ ਦਾਖਲ ਸਨ | ਇਲਾਜ ਦÏਰਾਨ ਬੀਤੀ ਰਾਤ ਲਗਭਗ 9:30 ਵਜੇ ਉਨ੍ਹਾਂ ਨੇ ਹਸਪਤਾਲ 'ਚ ਆਖਰੀ ਸਾਹ ਲਏ | ਉਨ੍ਹਾਂ ਦੇ ਦਿਹਾਂਤ ਨਾਲ ਇੰਗਲੈਂਡ ਦੀ ਕਬੱਡੀ ਸੱਭਿਆਚਾਰ ਨੂੰ ਅਜਿਹਾ ਘਾਟਾ ਪਿਆ ਹੈ ਜੋ ਲੰਮੇ ਸਮੇਂ ਤੱਕ ਮਹਿਸੂਸ ਕੀਤਾ ਜਾਂਦਾ ਰਹੇਗਾ | ਉਨ੍ਹਾਂ ਦੀ ਇਸ ਬੇਵਕਤ ਮÏਤ 'ਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਵੱਖ-ਵੱਖ ਆਗੂਆਂ ਤੇ ਕਬੱਡੀ ਪ੍ਰੇਮੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸੰਘਾ, ਲੈਸਟਰ ਕਬੱਡੀ ਕਲੱਬ ਦੇ ਪ੍ਰਧਾਨ ਕੁਲਵੀਰ ਸਿੰਘ ਖੱਖ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ, ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ, ਇੰਡੀਅਨ ਓਵਰਸੀਜ ਕਾਗਰਸ ਦੇ ਆਗੂ ਦਲਜੀਤ ਸਿੰਘ ਸਹੋਤਾ, ਤੀਰ ਗਰੁੱਪ ਦੇ ਚੇਅਰਮੈਨ ਬਰਿੰਦਰ ਸਿੰਘ ਬਿੱਟੂ, ਮੰਗਤ ਸਿੰਘ ਪਲਾਹੀ, ਸੀਤਲ ਸਿੰਘ ਗਿੱਲ, ਜੱਸ ਘੁਮਾਣ, ਮਿੰਟੂ ਘੁਮਾਣ, ਅੰਮਿ੍ਤਪਾਲ ਸਿੰਘ ਘੁਮਾਣ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਿਆਰਾ ਸਿੰਘ ਰੰਧਾਵਾ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੇ ਸੱਚੇ ਸੇਵਕ ਸਨ ਤੇ ਉਨ੍ਹਾਂ ਦੀਆਂ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ | ਉਨ੍ਹਾਂ ਦੇ ਦੋਸਤਾਂ, ਸਾਥੀਆਂ ਤੇ ਖਿਡਾਰੀਆਂ ਨੇ ਕਿਹਾ ਕਿ ਪਿਆਰਾ ਸਿੰਘ ਰੰਧਾਵਾ ਨਿਮਰ ਸੁਭਾਅ, ਮਿਲਣਸਾਰ ਸ਼ਖ਼ਸੀਅਤ ਤੇ ਖੇਡ ਲਈ ਸਮਰਪਿਤ ਇਨਸਾਨ ਸਨ | ਉਨ੍ਹਾਂ ਨੇ ਹਮੇਸ਼ਾ ਮਾਂ ਖੇਡ ਕਬੱਡੀ ਦੀ ਉੱਚਾਈ ਤੇ ਮਾਣ-ਮਰਯਾਦਾ ਨੂੰ ਕਾਇਮ ਰੱਖਣ ਲਈ ਆਪਣਾ ਯੋਗਦਾਨ ਦਿੱਤਾ | ਉਨ੍ਹਾਂ ਦੇ ਚਲੇ ਜਾਣ ਨਾਲ ਇੰਗਲੈਂਡ ਦੇ ਕਬੱਡੀ ਪਰਿਵਾਰ ਨੂੰ ਅਪੂਰਣਯੋਗ ਘਾਟਾ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗਲਾਸਗੋ 'ਚ 175 ਸਾਲਾ ਪੁਰਾਣੀ ਇਤਿਹਾਸਕ ਇਮਾਰਤ ਅੱਗ ਨਾਲ ਸੜ ਕੇ ਸੁਆਹ <br/> ਅਗਲੀ ਖ਼ਬਰ 16 ਸਾਲ ਤੋਂ ਘੱਟ ਬੱਚਿਆਂ ਲਈ ਸਮਾਜਿਕ ਮੀਡੀਆ 'ਤੇ ਪਾਬੰਦੀ ਦਾ ਪ੍ਰਸਤਾਵ ਸੰਸਦ 'ਚ ਰੱਦ
Ad Position 24