ਨਵੀਂ ਦਿੱਲੀ, 2 ਅਪ੍ਰੈਲ (ਪੀ.ਟੀ.ਆਈ.)-ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਟੂਰੋਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਵਪਾਰ ਤੇ ਆਰਥਿਕ ਭਾਈਵਾਲੀ ਸਮੇਤ ਆਪਸੀ ਲਾਭਦਾਇਕ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ | ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਕਿ ਮੁਲਾਕਾਤ ਦੌਰਾਨ, ਮੋਦੀ ਨੇ ਦਸੰਬਰ 2025 'ਚ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ਦੇ ਸਫਲ ਦੌਰੇ ਨੂੰ ਯਾਦ ਕੀਤਾ | ਪ੍ਰਧਾਨ ਮੰਤਰੀ ਨੇ ਪੁਤਿਨ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਤੇ ਕਿਹਾ ਕਿ ਉਹ ਉਨ੍ਹਾਂ ਦੇ ਨਿਰੰਤਰ ਗੱਲਬਾਤ ਦੀ ਉਮੀਦ ਕਰਦੇ ਹਨ | ਮੋਦੀ ਨੇ ਭਾਰਤ-ਰੂਸ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਾਲਾਨਾ ਸੰਮੇਲਨ ਦੇ ਨਤੀਜਿਆਂ ਨੂੰ ਲਾਗੂ ਕਰਨ ਲਈ ਦੋਵਾਂ ਧਿਰਾਂ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ |