ਲੈਸਟਰ (ਇੰਗਲੈਂਡ), 2 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਦੱਖਣ-ਪੂਰਬੀ ਇਲਾਕੇ ਪਲਮਸਟੈੱਡ 'ਚ ਇਕ ਦਿਲ ਦਹਲਾ ਦੇਣ ਵਾਲੀ ਘਟਨਾ ਵਿਚ 80 ਸਾਲਾਂ ਦੀ ਇਕ ਅÏਰਤ ਨੂੰ ਉਸਦੇ ਘਰ ਦੇ ਬਾਹਰ ਛੁਰੀ ਮਾਰ ਕੇ ਕਤਲ ਕਰ ਦਿੱਤਾ ਗਿਆ¢ ਇਸ ਮਾਮਲੇ ਵਿੱਚ ਪੁਲਿਸ ਨੇ 60 ਸਾਲਾਂ ਦੇ ਇੱਕ ਵਿਅਕਤੀ ਨੂੰ ਕਤਲ ਦੇ ਸ਼ੱਕ 'ਚ ਗਿ੍ਫ਼ਤਾਰ ਕਰ ਲਿਆ ਹੈ | ਮੈਟਰੋਪੋਲਿਟਨ ਪੁਲਿਸ ਮੁਤਾਬਕ ਇਹ ਘਟਨਾ ਬੁੱਧਵਾਰ ਸਵੇਰੇ ਉਸ ਵੇਲੇ ਸਾਹਮਣੇ ਆਈ ਜਦੋਂ ਪੁਲਿਸ ਨੂੰ ਇੱਕ ਵਿਅਕਤੀ ਵੱਲੋਂ ਛੁਰੀ ਨਾਲ ਧਮਕਾਉਣ ਦੀ ਸੂਚਨਾ ਮਿਲੀ¢ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਤੁਰੰਤ ਮÏਕੇ 'ਤੇ ਪਹੁੰਚੀ | ਉੱਥੇ ਇੱਕ ਬਜ਼ੁਰਗ ਅÏਰਤ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ, ਜਿਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ | ਡਾਕਟਰਾਂ ਵੱਲੋਂ ਪੂਰੀ ਕੋਸ਼ਿਸ਼ਾਂ ਦੇ ਬਾਵਜੂਦ ਬਜ਼ੁਰਗ ਅÏਰਤ ਦੀ ਜਾਨ ਨਹੀਂ ਬਚ ਸਕੀ ਅਤੇ ਉਸਦੀ ਮÏਤ ਹੋ ਗਈ¢ ਪੁਲਿਸ ਨੇ ਦੱਸਿਆ ਕਿ ਘਟਨਾ ਦÏਰਾਨ ਇੱਕ ਹੋਰ ਵਿਅਕਤੀ ਨੂੰ ਵੀ ਛੁਰੀ ਨਾਲ ਧਮਕਾਇਆ ਗਿਆ ਸੀ, ਹਾਲਾਂਕਿ ਉਹ ਕਿਸੇ ਵੀ ਤਰ੍ਹਾਂ ਜ਼ਖ਼ਮੀ ਨਹੀਂ ਹੋਇਆ | ਪੁਲਿਸ ਦੇ ਅਨੁਸਾਰ ਕੁਝ ਸਮੇਂ ਬਾਅਦ ਇੱਕ 60 ਸਾਲਾ ਵਿਅਕਤੀ ਨੇ ਨੇੜਲੇ ਪੁਲਿਸ ਸਟੇਸ਼ਨ 'ਤੇ ਖੁਦ ਪੇਸ਼ ਹੋ ਕੇ ਆਪਣੀ ਹਾਜ਼ਰੀ ਦਰਜ ਕਰਵਾਈ, ਜਿਸ ਤੋਂ ਬਾਅਦ ਉਸਨੂੰ ਕਤਲ ਦੇ ਸ਼ੱਕ 'ਚ ਗਿ੍ਫ਼ਤਾਰ ਕਰ ਲਿਆ ਗਿਆ¢ ਗਿ੍ਫ਼ਤਾਰ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ¢ ਪੁਲਿਸ ਨੇ ਕਿਹਾ ਕਿ ਉਸਨੂੰ ਲੱਗੀਆਂ ਚੋਟਾਂ ਜਾਨਲੇਵਾ ਨਹੀਂ ਹਨ¢ ਜਾਂਚ ਅਧਿਕਾਰੀ ਡਿਟੈਕਟਿਵ ਇੰਸਪੈਕਟਰ ਡੀਨ ਗ੍ਰਾਈਸ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੁਲਿਸ ਇਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਮਿ੍ਤਕ ਦੇ ਪਰਿਵਾਰ ਨਾਲ ਸੰਪਰਕ ਬਣਾਇਆ ਰੱਖਿਆ ਗਿਆ ਹੈ ਅਤੇ ਵਿਸ਼ੇਸ਼ ਤÏਰ 'ਤੇ ਤਰਬੀਅਤਯਾਫ਼ਤਾ ਅਧਿਕਾਰੀ ਪਰਿਵਾਰ ਦੀ ਮਦਦ ਕਰ ਰਹੇ ਹਨ¢ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੂਰੀ ਪੜਤਾਲ ਲਈ ਤੁਰੰਤ ਅਤੇ ਸਾਂਝੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਘਟਨਾ ਦੇ ਸਾਰੇ ਪੱਖਾਂ ਨੂੰ ਸਾਹਮਣੇ ਲਿਆ ਜਾ ਸਕੇ¢ ਇਸ ਸਬੰਧੀ ਸਥਾਨਕ ਪੁਲਿਸ ਮੁਖੀ ਡਿਟੈਕਟਿਵ ਸੁਪਰਿੰਟੈਂਡੈਂਟ ਜੇਮਸ ਡੇਰਹਮ ਨੇ ਕਿਹਾ ਕਿ ਮÏਜੂਦਾ ਜਾਣਕਾਰੀ ਮੁਤਾਬਕ ਇਹ ਇੱਕ ਇਕੱਲੀ ਘਟਨਾ ਲੱਗਦੀ ਹੈ ਅਤੇ ਜਨਤਾ ਲਈ ਕਿਸੇ ਵੱਡੇ ਖ਼ਤਰੇ ਦੀ ਕੋਈ ਸੰਭਾਵਨਾ ਨਹੀਂ ਹੈ¢ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ ਅਤੇ ਪੁਲਿਸ ਜਾਂਚ ਜਾਰੀ ਹੈ¢ ਪੁਲਿਸ ਦਾ ਮੰਨਣਾ ਹੈ ਕਿ ਗਿ੍ਫ਼ਤਾਰ ਵਿਅਕਤੀ ਅਤੇ ਮਿ੍ਤਕ ਅÏਰਤ ਇੱਕ ਦੂਜੇ ਨੂੰ ਜਾਣਦੇ ਸਨ¢ ਇਸ ਸਮੇਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਘਟਨਾ ਨਾਲ ਜੁੜੇ ਹੋਰ ਸਬੂਤ ਇਕੱਠੇ ਕਰ ਰਹੀ ਹੈ¢