ਮੈਲਬੌਰਨ, 3 ਮਾਰਚ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਪਾਰਕਵਿਲ ਇਲਾਕੇ ਵਿਚ ਅੱਜ 38ਵੀਆਂ ਸਿੱਖ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ ਹੋਈ | 3 ਦਿਨਾਂ ਤੱਕ ਚੱਲਣ ਵਾਲੀਆਂ ਇਹਨਾਂ ਖੇਡਾਂ ਵਿੱਚ ਆਸਟ੍ਰੇਲੀਆ ਤੋਂ ਇਲਾਵਾ ਹੋਰਨਾਂ ਦੇਸ਼ਾਂ ਤੋਂ ਵੀ ਖਿਡਾਰੀ ਤੇ ਦਰਸ਼ਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ | ਇਹ ਖੇਡਾਂ ਸਿਰਫ਼ ਖੇਡ ਮੁਕਾਬਲਿਆਂ ਤੱਕ ਹੀ ਸੀਮਿਤ ਨਹੀਂ, ਸਗੋਂ ਸਿੱਖ ਧਰਮ ਤੇ ਸੱਭਿਆਚਾਰ ਦੀ ਝਲਕ ਵੀ ਪੇਸ਼ ਕਰਦੀਆਂ ਹਨ | ਖੇਡਾਂ ਦੌਰਾਨ ਸਿੱਖ ਫਾਰਮ ਤੇ ਸੱਭਿਆਚਾਰਕ ਗਤੀਵਿਧੀਆਂ ਦਰਸ਼ਕਾਂ ਲਈ ਖ਼ਾਸ ਆਕਰਸ਼ਣ ਦਾ ਕੇਂਦਰ ਬਣੀਆਂ ਹੋਈਆਂ ਹਨ | ਜ਼ਿਕਰਯੋਗ ਹੈ ਕਿ ਮੈਲਬੌਰਨ ਵਿਚ ਇਹ ਖੇਡਾਂ 6 ਸਾਲ ਬਾਅਦ ਕਰਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਸਥਾਨਕ ਭਾਈਚਾਰੇ ਵਿਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ |