17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਬਰੇਸ਼ੀਆ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 04-04-2026
ਬਰੇਸ਼ੀਆ (ਇਟਲੀ), 3 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਸਥਾਪਿਤ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ, ਬਰੇਸ਼ੀਆ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜਰੀ ਭਰੀ | ਨਗਰ ਕੀਰਤਨ ਦੀ ਆਰੰਭਤਾ ਵੀਆ ਕੋਰਸੀਕਾ ਤੋਂ 5 ਪਿਆਰਿਆਂ ਤੇ 5 ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬਹੁਤ ਹੀ ਸੁਚੱਜੇ ਤਰੀਕੇ ਦੇ ਨਾਲ ਹੋਈ | ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਸਿੰਘਾਂ ਦੁਆਰਾ ਇਤਿਹਾਸ ਸਰਵਣ ਕਰਵਾਇਆ ਗਿਆ | ਸਾਰੇ ਰਸਤੇ ਵਿਚ ਸੰਗਤ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ | ਜਿਸਦੇ ਚਲਦਿਆਂ ਇਟਲੀ ਦਾ ਸ਼ਹਿਰ ਬਰੇਸ਼ੀਆਂ ਖਾਲਸਾਈ ਰੰਗ ਵਿਚ ਰੰਗਿਆ ਗਿਆ¢ ਇਸ ਮੌਕੇ ਬਾਬਾ ਅਜੀਤ ਸਿੰੰਘ ਬਾਬਾ ਜੁਝਾਰ ਸਿੰੰਘ ਗੱਤਕਾ ਅਕੈਡਮੀ ਬਨਿੳਲੋ ਮੇਲਾ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ | ਇਟਲੀ ਦੇ ਵੱਖ-ਵੱਖ ਇਲਾਕਿਆ ਦੇ ਹੋਰਨਾਂ ਗੁਰੂਦੁਆਰਾ ਸਾਹਿਬ, ਵੱਖ-ਵੱਖ ਸੰਸਥਾਵਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਸ ਨਗਰ ਕੀਰਤਨ ਦÏਰਾਨ ਗੁਰੂ ਕੇ ਲੰਗਰ ਲਗਾਏ ਗਏ | ਸ਼ਾਮ ਨੂੰ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਬਰੇਸ਼ੀਆ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਈਵੇਕੋ ਦੀ ਪਾਰਕ ਵਿਖੇ ਹੋਈ | ਸਮਾਪਤੀ 'ਤੇ ਹੈਲੀਕਾਪਟਰ ਵਲੋਂ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਨਗਰ ਕੀਰਤਨ ਮੌਕੇ ਵੱਖ-ਵੱਖ ਸੇਵਾਵਾਂ ਲਈ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤਾਂ ਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ | ਨਗਰ ਕੀਰਤਨ ਵਿਚ ਬਰੇਸ਼ੀਆ ਕਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ 'ਚ ਜਨਮ ਅਧਿਕਾਰ ਨਾਗਰਿਕਤਾ ਮਾਮਲੇ ਨੇ ਭਾਰਤੀਆਂ ਦੀ ਵਧਾਈ ਚਿੰਤਾ <br/> ਅਗਲੀ ਖ਼ਬਰ ਵੈਨਕੂਵਰ ਨਗਰਪਾਲਿਕਾ ਵਲੋਂ 'ਸਿੱਖ ਵਿਰਾਸਤੀ ਮਹੀਨਾ' ਮਨਾਉਣ ਦਾ ਐਲਾਨਨਾਮਾ ਜਾਰੀ <br/>
Ad Position 24