15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅਮਰੀਕਾ 'ਚ ਜਨਮ ਅਧਿਕਾਰ ਨਾਗਰਿਕਤਾ ਮਾਮਲੇ ਨੇ ਭਾਰਤੀਆਂ ਦੀ ਵਧਾਈ ਚਿੰਤਾ <br/>

Ad Position 21
No active advertisement
ਅਜੀਤ ਡੈਸਕ 04-04-2026
ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ)-ਜਨਮ ਅਧਿਕਾਰ ਨਾਗਰਿਕਤਾ ਵਿਰੁੱਧ ਸੁਪਰੀਮ ਕੋਰਟ ਵਿਚ ਚਲ ਰਹੇ ਮੁਕੱਦਮੇ ਨੇ ਐਚ-ਬੀ ਵੀਜ਼ਾ ਧਾਰਕਾਂ ਤੇ ਹੋਰ ਆਰਜ਼ੀ ਭਾਰਤੀ ਵਰਕਰਾਂ ਵਿਚ ਚਿੰਤਾ ਵਧਾ ਦਿੱਤੀ ਹੈ | ਟਰੰਪ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਆਰਜ਼ੀ ਪ੍ਰਵਾਸੀ ਖ਼ੁਦ ਬਖ਼ੁਦ ਅਮਰੀਕੀ ਨਾਗਰਿਕ ਨਹੀਂ ਬਣ ਸਕਦੇ | ਸਾਲਿਸਟਰ ਜਨਰਲ ਜੌਹਨ ਸੌਰ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਨਾਗਰਿਕਤਾ ਲਈ ਅਮਰੀਕਾ ਪ੍ਰਤੀ ਸਿੱਧੀ ਤੇ ਫ਼ੌਰੀ ਵਫ਼ਾਦਾਰੀ ਦੀ ਲੋੜ ਹੈ ਤੇ ਅਮਰੀਕਾ ਦੀ ਧਰਤੀ 'ਤੇ ਜਨਮ ਲੈਣਾ ਕਾਫੀ ਨਹੀਂ ਹੈ | ਉਨ੍ਹਾਂ ਦਲੀਲ ਦਿੱਤੀ ਕਿ ਆਰਜ਼ੀ ਵੀਜ਼ੇ ਉੱਪਰ ਆਏ ਲੋਕਾਂ ਦੇ ਬੱਚੇ ਕਸÏਟੀ 'ਤੇ ਖਰਾ ਨਹੀਂ ਉਤਰਦੇ | ਉਨ੍ਹਾਂ ਕਿਹਾ ਕਿ ਨਿਯਮ ਉਨ੍ਹਾਂ ਲੋਕਾਂ ਉੱਪਰ ਲਾਗੂ ਨਹੀਂ ਹੁੰਦੇ ਜੋ ਆਰਜ਼ੀ ਤÏਰ 'ਤੇ ਅਮਰੀਕਾ 'ਚ ਰਹਿ ਰਹੇ ਹਨ | ਜੇਕਰ ਸੁਪਰੀਮ ਕੋਰਟ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੋ ਜਾਂਦੀ ਹੈ ਤਾਂ ਹਜ਼ਾਰਾਂ ਭਾਰਤੀ ਪ੍ਰਭਾਵਿਤ ਹੋ ਸਕਦੇ ਹਨ | ਇਨ੍ਹਾਂ ਵਿਚ ਬਹੁਤ ਸਾਰੇ ਪਰਿਵਾਰ ਸਾਲਾਂ ਤੋਂ ਗਰੀਨ ਕਾਰਡ ਦੀ ਉਡੀਕ ਵਿਚ ਹਨ | ਉਨ੍ਹਾਂ ਨੇ ਅਮਰੀਕਾ ਵਿਚ ਹੀ ਆਪਣਾ ਕਰੀਅਰ ਬਣਾਇਆ ਤੇ ਪਰਿਵਾਰਾਂ ਨੂੰ ਪਾਲਿਆ ਪੋਸਿਆ ਹੈ | ਉਨ੍ਹਾਂ ਦੇ ਬੱਚਿਆਂ ਨਾਲ ਮੌਜੂਦਾ ਕਾਨੂੰਨ ਤਹਿਤ ਹੀ ਅਮਰੀਕੀ ਸ਼ਹਿਰੀਆਂ ਵਜੋਂ ਵਿਵਹਾਰ ਕੀਤਾ ਗਿਆ ਹੈ | ਵਕੀਲਾਂ ਨੇ ਸਵਾਲ ਉਠਾਇਆ ਹੈ ਕਿ ਟਰੰਪ ਪ੍ਰਸ਼ਾਸਨ ਦੀ ਅਜਿਹੀ ਨੀਤੀ ਕਿਸ ਤਰਾਂ ਕੰਮ ਕਰੇਗੀ? ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਇਸ ਨਾਲ ਸਥਾਪਿਤ ਕਾਨੂੰਨ ਖ਼ਤਮ ਹੋ ਜਾਵੇਗਾ | ਉਨ੍ਹਾਂ ਨੇ ਅਦਾਲਤ ਵਿਚ 1898 ਦਾ ਅਮਰੀਕਾ ਬਨਾਮ ਰੌਂਗ ਕਿਮ ਆਰਕ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਕੇਸ ਵਿਚ ਮਾਪਿਆਂ ਦੇ ਰੁਤਬੇ ਦੀ ਪਰਵਾਹ ਕੀਤੇ ਬਗੈਰ ਅਮਰੀਕਾ ਵਿਚ ਜਨਮੇ ਬੱਚਿਆਂ ਨੂੰ ਅਮਰੀਕੀ ਸ਼ਹਿਰੀ ਕਰਾਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਸੰਵਿਧਾਨ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਜੋ ਵੀ ਕੋਈ ਇੱਥੇ ਪੈਦਾ ਹੋਇਆ ਹੈ, ਉਹ ਅਮਰੀਕੀ ਸ਼ਹਿਰੀ ਹੀ ਹੈ | 1868 'ਚ ਅਪਣਾਈ 14 ਵੀਂ ਸੋਧ ਅਮਰੀਕਾ ਵਿਚ ਜਨਮੇ ਹਰੇਕ ਵਿਅਕਤੀ ਨੂੰ ਨਾਗਰਿਕਤਾ ਪ੍ਰਦਾਨ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਸਾਖੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਬਰੇਸ਼ੀਆ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ <br/>
Ad Position 24