ਬਰੇਸ਼ੀਆ(ਇਟਲੀ), 4 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਬੀਤੇ ਦਿਨੀਂ ਇਟਲੀ ਦੇ ਜਿਲ੍ਹਾ ਕਰੇਮੋਨਾ 'ਚ ਪੈਂਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਦਮਦਮੀ ਟਕਸਾਲ, ਕਾਜਲਮੋਰਾਨੋ ਕਰਮੋਨਾ ਇਲਾਕਾ ਨਿਵਾਸੀ ਸਿੱਖ ਸੰਗਤਾਂ ਵਲੋਂ ਹੋਲੇ ਮਹੱਲੇ ਨੂੰ ਮਨਾਉਂਦਿਆਂ ਲਗਾਤਾਰ ਤੀਸਰੇ ਸਾਲ ਨਗਰ ਕੀਰਤਨ ਸਜਾਇਆ | ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ | ਆਰੰਭਤਾ ਮੌਕੇ ਸੰਗਤਾਂ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਵੱਖ ਵੱਖ ਰਾਗੀ ਸਿੰਘਾਂ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਵਲੋਂ ਗੱਤਕੇ ਦੇ ਜÏਹਰ ਦਿਖਾਏ ਗਏ | ਸੰਗਤਾਂ ਵਲੋਂ ਸਾਰੇ ਰਾਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਵੱਡੇ ਇਕੱਠ ਵਿੱਚ ਪਹੁੰਚੀ ਸੰਗਤ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਾ ਦਿੱਤਾ¢ ਵੱਖ-ਵੱਖ ਥਾਵਾਂ 'ਤੇ ਸੰਗਤ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਨਗਰ ਕੀਰਤਨ ਵਿਚ ਕਾਜੇਲਮੋਰਾਨੋ ਦੇ ਇਟਾਲੀਅਨ ਪ੍ਰਸ਼ਾਸ਼ਨ ਨੇ ਵੀ ਸ਼ਮੂਲੀਅਤ ਕੀਤੀ | ਸੰਗਤਾਂ ਦੇ ਸਹਿਯੋਗ ਨਾਲ ਇਟਾਲੀਅਨ ਤੇ ਹੋਰਨਾਂ ਮੂਲ ਦੇ ਲੋਕਾਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ | ਕਾਜੇਲਮੋਰਾਨੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮÏਕੇ ਗਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨਾਂ ਵਿਚ ਇਟਲੀ ਦੇ ਪ੍ਰਸਿੱਧ ਢਾਡੀ ਗਿਆਨੀ ਸੁਖਜਿੰਦਰ ਸਿੰਘ ਨੂਰ ਤੇ ਸਾਥੀਆ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਸੇਵਾਦਾਰਾਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ | ਵੱਖ ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾੳ ਤੇ ਇਟਾਲੀਅਨ ਪ੍ਰਸ਼ਾਸ਼ਨ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ | ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਦਮਦਮੀ ਟਕਸਾਲ ਕਾਜਲਮੋਰਾਨੋ ਕਰਮੋਨਾ ਦੇ ਮੁੱਖ ਸੇਵਾਦਾਰ ਭਾਈ ਪ੍ਰਗਟ ਸਿੰਘ ਖਾਲਸਾ ਤੇ ਪ੍ਰਬੰਧਕ ਸੇਵਾਦਾਰਾਂ ਨੇ ਆਈ ਹੋਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ¢