11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਲੈਸਟਰ ਦੇ ਪਾਰਕ 'ਚ ਮਿ੍ਤਕ ਮਿਲਿਆ ਵਿਅਕਤੀ

Ad Position 21
No active advertisement
ਅਜੀਤ ਡੈਸਕ 08-04-2026
-ਮਾਮਲੇ 'ਚ ਇਕ ਸ਼ੱਕੀ ਗਿ੍ਫ਼ਤਾਰ
ਲੈਸਟਰ (ਇੰਗਲੈਂਡ), 7 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਲੈਸਟਰ ਦੇ ਬਿਊਮੌਂਟ ਲੇਜ਼ ਪਾਰਕ 'ਚ ਇਕ 62 ਸਾਲਾ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੇ ਮਾਮਲੇ 'ਚ ਪੁਲਿਸ ਨੇ ਇਕ 33 ਸਾਲਾ ਵਿਅਕਤੀ ਨੂੰ ਕਤਲ ਦੇ ਸ਼ੱਕ ਹੇਠ ਗਿ੍ਫ਼ਤਾਰ ਕੀਤਾ ਹੈ | ਇਹ ਘਟਨਾ ਸੋਮਵਾਰ ਸ਼ਾਮ ਉਸ ਵੇਲੇ ਸਾਹਮਣੇ ਆਈ ਜਦੋਂ ਪਾਰਕ ਵਿਚ ਇਕ ਵਿਅਕਤੀ ਨੂੰ ਗੰਭੀਰ ਜਖ਼ਮੀ ਹਾਲਤ 'ਚ ਪਿਆ ਹੋਇਆ ਦੇਖ ਕੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਗਿਆ | ਪੁਲਿਸ ਅਨੁਸਾਰ ਸੋਮਵਾਰ ਸ਼ਾਮ ਕਰੀਬ 7 ਵਜੇ ਈਸਟ ਮਿਡਲੈਂਡਜ਼ ਐਂਬੂਲੈਂਸ ਸਰਵਿਸ ਨੂੰ ਬਿਊਮੌਂਟ ਲੇਜ਼ ਪਾਰਕ ਵਿਚ ਇਕ ਬੇਹੋਸ਼ ਵਿਅਕਤੀ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ | ਇਹ ਪਾਰਕ ਨੇੜਲੇ ਰਿਟੇਲ ਇਲਾਕੇ ਦੇ ਕੋਲ ਸਥਿਤ ਹੈ | ਮੌਕੇ 'ਤੇ ਪਹੁੰਚੇ ਪੈਰਾਮੈਡਿਕਸ ਨੇ 62 ਸਾਲਾ ਵਿਅਕਤੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਗੰਭੀਰ ਚੋਟਾਂ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਬਚਾਇਆ ਨਾ ਜਾ ਸਕਿਆ ਅਤੇ ਉਸ ਦੀ ਮੌਤ ਹੋ ਗਈ | ਲੈਸਟਰਸ਼ਾਇਰ ਪੁਲਿਸ ਨੇ ਦੱਸਿਆ ਹੈ ਕਿ ਮਿ੍ਤਕ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪੁਲਿਸ ਵੱਲੋਂ ਇਸ ਵੇਲੇ ਉਸ ਦੇ ਪਰਿਵਾਰ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਵਿਸ਼ੇਸ਼ ਅਧਿਕਾਰੀਆਂ ਰਾਹੀਂ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ | ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਕ 33 ਸਾਲਾ ਵਿਅਕਤੀ ਨੂੰ ਕਤਲ ਦੇ ਸ਼ੱਕ ਹੇਠ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਵਿਚ ਡਾਕਟਰਾਂ ਦੀ 6 ਦਿਨਾਂ ਹੜਤਾਲ ਸ਼ੁਰੂ, ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਵਿਸਾਖੀ ਦੇ ਸੰਬੰਧ ਵਿਚ 26 ਅਪ੍ਰੈਲ ਨੂੰ ਲੈਸਟਰ 'ਚ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
Ad Position 24