ਐਡੀਲੇਡ, 11 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਗੁਰਦੁਆਰਾ ਸਰਬੱਤ ਖਾਲਸਾ ਐਡੀਲੇਡ ਵਿਖੇ ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਤੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਦੀ ਵੱਡੀ ਗਿਣਤੀ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਵਿਚ ਸ਼ਮੂਲੀਅਤ ਕੀਤੀ | ਇਸ ਮÏਕੇ ਸਿੱਖ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਹਰਵਿੰਦਰ ਸਿੰਘ ਜੀ ਗੰਗਾਨਗਰ ਵਾਲਿਆਂ ਨੇ ਵਿਸ਼ੇਸ਼ ਤÏਰ 'ਤੇ ਹਾਜ਼ਰੀ ਭਰੀ ਅਤੇ ਗੁਰਬਾਣੀ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਜੀ ਨੇ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀ ਸ਼ਹੀਦੀ ਤੇ ਸੇਵਾ-ਸਿਮਰਨ ਵਾਲੀ ਬਾਣੀ ਦਾ ਵਿਸਥਾਰ ਨਾਲ ਜ਼ਿਕਰ ਕੀਤਾ | ਉਨ੍ਹਾਂ ਆਪਣੇ ਉਪਦੇਸ਼ਾਂ 'ਚ ਕਿਹਾ ਕਿ ਜੇਕਰ ਅਸੀਂ ਗੁਰੂ ਦੀ ਬਾਣੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਈਏ ਤਾਂ ਸਾਡੀ ਆਤਮਕ ਉੱਚਾਈ ਵਧੇਗੀ ਤੇ ਸਮਾਜ 'ਚ ਵੀ ਚੰਗਾ ਪ੍ਰਭਾਵ ਪਵੇਗਾ | ਗਿਆਨੀ ਜੀ ਨੇ ਖਾਲਸਾ ਸਾਜਨਾ ਦਿਹਾੜੇ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਦੱਸਿਆ ਕਿ 1699 ਈਸਵੀ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਕਲਗੀਧਰ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮਿ੍ਤ ਦੀ ਦਾਤ ਬਖ਼ਸ਼ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅੰਮਿ੍ਤ ਵੇਲੇ ਗੁਰਬਾਣੀ ਨਾਲ ਜੁੜੋ ਤੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਆਪਣੇ ਘਰ-ਪਰਿਵਾਰਾਂ 'ਚ ਗੁਰਮਤਿ ਦੇ ਅਸੂਲਾਂ ਨੂੰ ਮਜ਼ਬੂਤ ਬਣਾਓ | ਗਿਆਨੀ ਜੀ ਨੇ ਸੰਗਤਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੱਚ ਦੀ ਰਾਹ 'ਤੇ ਤੁਰਨ ਅਤੇ ਸੇਵਾ-ਸਿਮਰਨ ਨਾਲ ਜੀਵਨ ਸਫਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮÏਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ, ਹੈਡ ਗ੍ਰੰਥੀ ਗਿਆਨੀ ਸਤਵਿੰਦਰ ਸਿੰਘ ਜੀ ਅਤੇ ਰਵਿੰਦਰ ਸਿੰਘ ਸਰਾਭਾ ਵੱਲੋਂ ਗਿਆਨੀ ਹਰਵਿੰਦਰ ਸਿੰਘ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ¢ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਇਹ ਗੁਰਮਤਿ ਸਮਾਗਮ ਸੰਗਤਾਂ ਲਈ ਆਤਮਕ ਉਤਸ਼ਾਹ ਤੇ ਗੁਰਬਾਣੀ ਨਾਲ ਜੁੜਨ ਦਾ ਵੱਡਾ ਸਰੋਤ ਸਾਬਤ ਹੋਏ |