05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗਲਾਸਗੋ ਦੇ ਗੁਰੂ ਘਰਾਂ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਗਲਾਸਗੋ, 15 ਅਪ੍ਰੈਲ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਸਿੰਘ ਸਭਾ ਸੈਂਟਰਲ ਗੁਰਦੁਆਰਾ ਗਲਾਸਗੋ ਅਤੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਅਲਬਰਟ ਡਰਾਈਵ ਗਲਾਸਗੋ 'ਚ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ¢ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ 'ਚ ਅਖੰਡ ਪਾਠ ਦੇ ਭੋਗ ਪਾਏ ਗਏ¢ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਗਿਆਨੀ ਸੰਤੋਖ ਸਿੰਘ, ਗਿਆਨੀ ਜਗਦੀਸ਼ ਸਿੰਘ, ਗਿਆਨੀ ਮਨਵੀਰ ਸਿੰਘ ਅਤੇ ਭਾਈ ਅਵਤਾਰ ਸਿੰਘ ਮਸਕੀਨ ਦੇ ਜਥਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ¢ ਗਲਾਸਗੋ ਦੇ ਦੱਖਣ ਵਿਚ ਸਥਿਤ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਭਾਈ ਅਮਰੀਕ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਗਗਨਦੀਪ ਸਿੰਘ ਦੇ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ¢ਇਸ ਤੋਂ ਪਹਿਲਾਂ ਵਿਸਾਖ ਦੀ ਸੰਗਰਾਂਦ ਦੀ ਸਵੇਰ ਸੰਗਤਾਂ ਨੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ 'ਚ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਕੀਤੀ¢ ਸੰਗਤਾਂ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ ¢

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ 'ਚ ਘਰਾਂ ਦੇ ਨਕਸ਼ੇ ਆਨਲਾਈਨ ਦੇਖ ਕੇ ਚੋਰੀਆਂ ਕਰਨ ਵਾਲਾ ਗਰੋਹ ਕਾਬੂ ਅਗਲੀ ਖ਼ਬਰ ਕੈਲਗਰੀ ਦੀਆਂ ਸੰਗਤਾਂ ਨੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>
Ad Position 24