ਟੋਰਾਂਟੋ, 16 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਓਾਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਏ ਗਏ, ਜਿਸ 'ਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਤੇ ਰਾਗੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭਪਿੰਦਰ ਸਿੰਘ ਤੇ ਦੂਜੇ ਗ੍ਰੰਥੀ ਸਿੰਘਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ, ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਕਮੇਟੀ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ ਨਿਭਾਈ ਜਿਨ੍ਹਾਂ ਨੇ ਸਮੁੱਚੀ ਲੁਕਾਈ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸੰਖੇਪ ਵਿਚ ਇਸ ਦਿਹਾੜੇ ਸਬੰਧੀ ਗੱਲਬਾਤ ਕੀਤੀ ਤੇ ਖੰਡੇ ਬਾਟੇ ਦੇ ਅੰਮਿ੍ਤ ਦੀ ਮਹਾਨਤਾ ਬਾਰੇ ਦੱਸਿਆ | ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਸਮੂਹ ਸੰਗਤ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਗੁਰੂਘਰ ਵਿਖੇ ਚਲ ਰਹੇ ਲਾਇਬ੍ਰੇਰੀ ਤੇ ਮਲਟੀ ਮੀਡੀਆ ਮਿਊਜ਼ੀਅਮ ਦੀਆਂ ਇਮਾਰਤਾਂ ਦੇ ਕਾਰਜਾਂ ਬਾਰੇ ਸੰਗਤਾਂ ਨਾਲ ਸਾਂਝ ਪਾਈ ਜਦੋਂ ਕਿ ਓਾਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ ਦੇ ਚੇਅਰਮੈਨ ਭਾਈ ਓਾਕਾਰ ਸਿੰਘ ਗਰੇਵਾਲ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਦੌਰਾਨ ਸੰਗਤਾਂ ਨਾਲ ਹਜ਼ੂਰੀ ਰਾਗੀ ਭਾਈ ਦਰਸ਼ਨਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਓਾਕਾਰ ਸਿੰਘ, ਭਾਈ ਜਗਦੀਸ਼ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਮਨਜੋਤ ਸਿੰਘ, ਭਾਈ ਰਣਜੀਤ ਸਿੰਘ ਤੇ ਭਾਈ ਗਰਵਿੰਦਰ ਸਿੰਘ ਵੱਲੋਂ ਜਥਿਆਂ ਦੇ ਰੂਪ ਵਿਚ ਗੁਰਬਾਣੀ ਕੀਰਤਨ ਤੇ ਭਾਈ ਗੁਲਜ਼ਾਰ ਸਿੰਘ ਵੱਲੋਂ ਕਥਾ ਵਿਚਾਰਾਂ ਨਾਲ ਹਾਜ਼ਰੀ ਲੁਆਈ ਜਦੋਂ ਕਿ ਗਿਆਨੀ ਅਮਨਦੀਪ ਸਿੰਘ ਭੁੱਲਾਰਾਈ ਦੇ ਜੱਥੇ ਵੱਲੋਂ ਸਿੱਖ ਇਤਿਹਾਸ ਨੂੰ ਢਾਡੀ ਰੰਗ ਵਿਚ ਪੇਸ਼ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰ ਭਾਈ ਬਲਜੀਤ ਸਿੰਘ ਪੰਡੋਰੀ, ਭਾਈ ਗੁਰਿੰਦਰਜੀਤ ਸਿੰਘ ਭੁੱਲਰ,ਭਾਈ ਸਰਬਜੀਤ ਸਿੰਘ,ਭਾਈ ਭੁਪਿੰਦਰ ਸਿੰਘ ਬਾਠ, ਭਾਈ ਨਵਜੀਤ ਸਿੰਘ, ਭਾਈ ਸਰਦਾਰਾ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਦਵਿੰਦਰ ਸਿੰਘ ਧਾਲੀਵਾਲ ਤੇ ਭਾਈ ਗੁਰਦੇਵ ਸਿੰਘ ਨਾਹਲ ਤੇ ਹੋਰ ਵੀ ਮੌਜੂਦ ਸਨ |