ਲੈਸਟਰ (ਇੰਗਲੈਂਡ), 18 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਫਾਲਕਿਨ ਪ੍ਰਾਇਮਰੀ ਸਕੂਲ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਨੰਨੇ ਮੁੰਨੇ ਬੱਚਿਆਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਧਾਰਮਿਕ ਨਜ਼ਾਰੇ ਵੇਖਣ ਨੂੰ ਮਿਲੇ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਪਾਠ ਨਾਲ ਕੀਤੀ ਗਈ, ਜਿਸ 'ਚ ਵਿਦਿਆਰਥੀਆਂ ਨੇ ਬੜੇ ਪਿਆਰ ਤੇ ਲਗਨ ਨਾਲ ਸ਼ਬਦ ਗਾਇਨ ਕਰਕੇ ਹਾਜ਼ਰੀਨ ਨੂੰ ਮੋਹ ਲਿਆ | ਇਸ ਤੋਂ ਬਾਅਦ ਗੁਰਬਾਣੀ ਉਚਾਰਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਚਾਅ ਨਾਲ ਹਿੱਸਾ ਲਿਆ ਤੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਅਧਿਆਪਕਾਂ ਵੱਲੋਂ ਉਤਸ਼ਾਹ ਵਧਾਉਣ ਲਈ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ | ਇਸ ਮÏਕੇ ਦਸਤਾਰ ਸਜਾਉਣ ਦੀ ਸਿਖਲਾਈ ਵੀ ਦਿੱਤੀ ਗਈ, ਜਿਸ ਦੌਰਾਨ ਬੱਚਿਆਂ ਨੂੰ ਦਸਤਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਨੰਨ੍ਹੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਦਸਤਾਰ ਬੰਨ੍ਹਣਾ ਸਿੱਖਿਆ ਅਤੇ ਇਸ ਪਰੰਪਰਾ ਨਾਲ ਜੁੜਨ ਦੀ ਖ਼ੁਸ਼ੀ ਜ਼ਾਹਿਰ ਕੀਤੀ | ਸਕੂਲ ਦੀ ਪਿ੍ੰਸੀਪਲ ਜਸਵੀਰ ਕੌਰ ਮਾਨ ਨੇ ਇਸ ਮÏਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਸਾਖੀ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਸਿੱਖ ਇਤਿਹਾਸ ਦਾ ਮਹੱਤਵਪੂਰਨ ਦਿਹਾੜਾ ਹੈ ਜੋ ਸਾਨੂੰ ਸਚਾਈ, ਹਿੰਮਤ ਤੇ ਇਕਤਾ ਦਾ ਸੰਦੇਸ਼ ਦਿੰਦਾ ਹੈ¢ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੇ ਧਰਮ ਅਤੇ ਸਭਿਆਚਾਰ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਆਪਣੀ ਪਛਾਣ ਨੂੰ ਸਮਝ ਸਕਣ ਅਤੇ ਉਸ 'ਤੇ ਮਾਣ ਮਹਿਸੂਸ ਕਰ ਸਕਣ | ਇਸ ਮÏਕੇ ਮਾਪਿਆਂ ਦੀ ਵੀ ਵੱਡੀ ਗਿਣਤੀ ਮÏਜੂਦ ਰਹੀ, ਜਿਨ੍ਹਾਂ ਨੇ ਬੱਚਿਆਂ ਦੀਆਂ ਪ੍ਰਸਤੁਤੀਆਂ ਦੀ ਖੂਬ ਸਰਾਹਨਾ ਕੀਤੀ | ਅੰਤ ਵਿਚ ਸਭ ਲਈ ਪ੍ਰਸਾਦ ਅਤੇ ਲੰਗਰ ਦੀ ਵਿਵਸਥਾ ਕੀਤੀ ਗਈ ਤੇ ਸਮਾਗਮ ਖ਼ੁਸ਼ੀ ਅਤੇ ਚੜ੍ਹਦੀ ਕਲਾ ਦੇ ਮਾਹÏਲ ਵਿਚ ਸੰਪੰਨ ਹੋਇਆ |