20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਖ਼ਾਲਸਾ ਸਾਜਨਾ ਦਿਹਾੜਾ ਗੁਰਦੁਆਰਾ ਸਿੰਘ ਸਭਾ ਪਲਿੰਮਟਨ ਵਿਖੇ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 21-04-2026
ਐਡੀਲੇਡ, 20 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਗੁਰਦੁਆਰਾ ਸਿੰਘ ਸਭਾ ਪਲਿੰਮਟਨ, ਐਡੀਲੇਡ ਵਿਖੇ ਖ਼ਾਲਸਾ ਸਾਜਨਾ ਦਿਹਾੜਾ ਸਮੂਹ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮÏਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ 'ਚ ਸ਼ਾਮਲ ਹੋਏ | ਸਮਾਗਮ ਦÏਰਾਨ ਵਿਸ਼ੇਸ਼ ਤÏਰ 'ਤੇ ਪਹੁੰਚੇ ਗਿਆਨੀ ਹਰਵਿੰਦਰ ਸਿੰਘ (ਗੰਗਾ ਨਗਰ ਵਾਲਿਆਂ) ਨੇ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ¢ ਉਨ੍ਹਾਂ ਦੱਸਿਆ ਕਿ 1699 ਈਸਵੀ ਦੇ ਵਿਸਾਖੀ ਦੇ ਪਵਿੱਤਰ ਦਿਨ ਅਨੰਦਪੁਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਡੇ ਇਕੱਠ ਅੱਗੇ ਪੰਜ ਸੀਸਾਂ ਦੀ ਮੰਗ ਕਰਕੇ ਪੰਜ ਪਿਆਰੇ ਸਾਜੇ ਤੇ ਉਨ੍ਹਾਂ ਨੂੰ ਅੰਮਿ੍ਤ ਦੀ ਦਾਤ ਬਖ਼ਸ਼ੀ | ਇਸ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ੁਦ ਅੰਮਿ੍ਤ ਛਕ ਕੇ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਬਣਨ ਦੀ ਮਹਾਨ ਮਿਸਾਲ ਕਾਇਮ ਕੀਤੀ | ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਗਿਆਨੀ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅਸੀਂ ਸਭ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਗੁਰੂ ਸਾਹਿਬ ਦੇ ਦਰ 'ਤੇ ਜੁੜੀਏ ਅਤੇ ਆਪਣਾ ਜੀਵਨ ਕਾਮਯਾਬ ਬਣਾਈਏ | ਸਮਾਗਮ ਦÏਰਾਨ ਜੈਕਾਰਿਆਂ ਦੀ ਗੂੰਜ ਨਾਲ ਪੂਰਾ ਮਾਹੌਲ ਗੁਰੂਮਈ ਬਣ ਗਿਆ | ਇਸ ਮÏਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ | ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਬਹਾਲ ਸਿੰਘ ਚਾਹਲ, ਪਰਮਿੰਦਰਜੀਤ ਸਿੰਘ, ਸਤਪਾਲ ਸਿੰਘ, ਸਰਬਜੀਤ ਸਿੰਘ, ਰਣਬੀਰ ਸਿੰਘ ਤੇ ਗੁਰਪ੍ਰੀਤ ਸਿੰਘ ਮਿਨਹਾਸ ਸਮੇਤ ਪ੍ਰਬੰਧਕਾ ਨੇ ਵੱਡੀ ਗਿਣਤੀ 'ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਤੇ ਜੀ ਆਇਆਂ
Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ 'ਚ ਲੋਵਾ ਯੁਨੀਵਰਸਿਟੀ ਦੇ 3 ਵਿਦਿਆਰਥੀਆਂ ਸਮੇਤ 5 ਜ਼ਖ਼ਮੀ ਅਗਲੀ ਖ਼ਬਰ ਤਿਲਕ ਦੇ ਸੈਂਕੜੇ ਸਦਕਾ ਮੁੰਬਈ ਨੇ ਗੁਜਰਾਤ ਨੂੰ 99 ਦੌੜਾਂ ਨਾਲ ਹਰਾਇਆ <br/>
Ad Position 24