ਵੈਨਿਸ (ਇਟਲੀ), 21 ਅਪ੍ਰੈਲ (ਹਰਦੀਪ ਸਿੰਘ ਕੰਗ)-'ਸ਼੍ਰੋਮਣੀ ਅਕਾਲੀ ਇਟਲੀ' ਦੀ ਇਟਲੀ ਦੇ ਵੈਰੋਨਾ ਸ਼ਹਿਰ ਵਿਖੇ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਦੇ ਆਹੁਦੇਦਾਰਾਂ ਨੇ ਵੀ ਹਿੱਸਾ ਲਿਆ | ਮੀਟਿੰਗ ਵਿਚ ਜਗਵੰਤ ਸਿੰਘ ਲਹਿਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਨ.ਆਰ.ਆਈ. ਵਿੰਗ, ਜਗਜੀਤ ਸਿੰਘ ਈਸ਼ਰਹੇਲ ਜਨਰਲ ਸਕੱਤਰ ਇਟਲੀ, ਬਲਰਾਜ ਸਿੰਘ, ਨਵਰਾਜ ਸਿੰਘ, ਸੁਖਵਿੰਦਰ ਸਿੰਘ, ਤਰਨਵੀਰ ਸਿੰਘ, ਸ਼ੀਤਲ ਸਿੰਘ, ਤੇਜਪ੍ਰਤਾਪ ਸਿੰਘ, ਜੋਰਾਵਰ ਸਿੰਘ ਸ਼ਾਮਲ ਹੋਏ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਲੋਕ ਦੁੱਖੀ ਹਨ¢ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਪੰਜਾਬ ਦੇ ਹਾਲਾਤ ਇੰਨ੍ਹੇ ਜਿਆਦਾ ਖਰਾਬ ਹੋ ਗਏ ਹਨ ਕਿ ਲੋਕ ਹੁਣ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਵੱਧ ਰਹੀ ਗੁੰਡਾਗਰਦੀ ਤੇ ਲੁੱਟਾਂ-ਖੋਹਾਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹÏਲ ਬਣ ਗਿਆ ਹੈ, ਜਿਸਦੇ ਬਾਵਜੂਦ ਵੀ ਪੰਜਾਬ ਦੇ ਮੁੱਖ ਮੰਤਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ | ਜਿਸ ਉਮੀਦ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮÏਕਾ ਦਿੱਤਾ ਹੈ, ਉਸ ਉਮੀਦ ਤੇ ਖਰਾ ਨਾ ਉਤਰ ਕੇ ਮਾਨ ਸਰਕਾਰ ਲੋਕਾਂ ਨੂੰ ਦਹਿਸ਼ਤ ਦੇ ਮਾਹÏਲ ਵਿਚ ਧਕੇਲ ਰਹੀ ਹੈ, ਜੋ ਕਿ ਆਉਣ ਵਾਲੇ ਸਮੇਂ ਵਿਚ ਭਿਆਨਕ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਮਾਨ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣਗੇ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ |
ਸ਼੍ਰੋਮਣੀ ਅਕਾਲੀ ਦਲ ਇਟਲੀ ਦੀ ਵੈਰੋਨਾ ਵਿਖੇ ਵਿਸ਼ੇਸ਼ ਮੀਟਿੰਗ ਹੋਈ
ਅਜੀਤ ਡੈਸਕ
22-04-2026