14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਬਰੇਸ਼ੀਆ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 22-04-2026
ਬਰੇਸ਼ੀਆ(ਇਟਲੀ), 21 ਅਪਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਵੱਖ ਵੱਖ ਸ਼ਹਿਰਾਂ ਵਿਚ ਵਿਸ਼ਾਲ ਨਗਰ ਕੀਰਤਨ, ਗੁਰਮਤਿ ਸਮਾਗਮ ਤੇ ਅਮਿ੍ੰਤ ਸੰਚਾਰ ਇਟਲੀ ਦੀ ਧਰਤੀ ਤੇ ਵੱਸਦੀ ਸਿੱਖ ਸੰਗਤ ਦੁਆਰਾ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਬਰੇਸ਼ੀਆ ਜਿਲ੍ਹੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ, ਕਸਤੇਨੇਦਲੋ (ਬਰੇਸ਼ੀਆ) ਵੱਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਵਿਚ ਇਟਲੀ ਦੇ ਵੱਖ-ਵੱਖ ਇਲਾਕਿਆਂ ਵਿਚ ਵੱਸਦੀਆਂ ਸੰਗਤਾਂ ਵਲੋਂ ਦੂਰ ਦਰਾਡੇ ਤੋਂ ਪਹੁੱਚ ਕਰਕੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜਾਏ ਦੀਵਾਨਾਂ 'ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਕੀਰਤਨ ਕੀਤਾ ਗਿਆ ਤੇ ਮਾਝੈ ਵਾਲਾ ਜੱਥਾ ਭਾਈ ਗੁਰਜੀਤ ਸਿੰਘ ਘਰਿਆਲੀ ਤੇ ਭਾਈ ਜੋਗਿੰਦਰ ਸਿੰਘ ਦਦੇਹਰ ਸਾਹਿਬ ਵਾਲਿਆਂ ਨੇ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ¢ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰੂਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ ਅਤੇ ਸਿੱਖੀ ਪਰੰਪਰਾਵਾਂ ਤਹਿਤ ਹੋਈ | ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਨਗਰ ਕੀਰਤਨ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆ ਦੀ ਕਸਤੇਨੇਦਲੋ ਸ਼ਹਿਰ 'ਚ ਗੂੰਜ ਰਹੀ | ਸਾਹਿਬਜਾਦਾ ਅਜੀਤ ਸਿੰਘ, ਸਾਹਿਬਜਾਦਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਮੌਕੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ¢ਸਥਾਨਿਕ ਨਗਰ ਕÏਾਸਲ ਦੇ ਅਧਿਕਾਰੀਆ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ | ਜਿਹਨਾਂ ਸਿੱਖ ਭਾਈਚਾਰੇ ਨੂੰ ਖਾਲਸਾ ਸਾਜਨਾ ਦਿਵਸ ਮÏਕੇ ਸਜਾਏ ਜਾ ਰਹੇ ਨਗਰ ਕੀਰਤਨ ਦੀ ਵਧਾਈ ਦਿੱਤੀ | ਇਸ ਨਗਰ ਕੀਰਤਨ 'ਚ ਹੋਰਨਾਂ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਖੇਡ ਕਲੱਬਾਂ ਦੇ ਮੈਂਬਰਾਂ ਨੇ ਵੀ ਹਾਜਰੀ ਲਵਾਈ | ਗੁਰਦਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਆਈਆ ਸਾਰੀਆਂ ਅਹਿਮ ਸ਼ਖਸ਼ੀਅਤਾ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ ਤੇ ਸਮੁੱਚੀਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਸਹਿਯੋਗ ਕਰਨ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ ਅਗਲੀ ਖ਼ਬਰ ਅਜੋਕੀ ਤਕਨੀਕ ਦੀ ਦੁਰਵਰਤੋਂ 'ਕੰਨਾਂ ਨੂੰ ਖਾ ਰਿਹਾ ਸੋਨਾ' ਦੀ ਉਦਾਹਰਣ ਵਾਲੀ ਪੁਸਤਕ
Ad Position 24