14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 22-04-2026
ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ | ਜਿਸ ਮÏਕੇ ਗੁਰਦੁਆਰਾ ਸਾਹਿਬ ਦੇ ਬਾਹਰ ਖੁੱਲ੍ਹੀ ਗਰਾਉਂਡ 'ਚ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਸਜੇ ਦੀਵਾਨਾਂ ਵਿਚ ਗੁਰਬਾਣੀ ਕੀਰਤਨ, ਢਾਡੀ ਅਤੇ ਕਵਿਸ਼ਰੀ ਜੱਥਿਆਂ ਨੇ ਗੁਰ ਇਤਿਹਾਸ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਜਾਣਕਾਰੀ ਭਰਪੂਰ ਇਤਿਹਾਸ ਗਾਇਨ ਕੀਤਾ | ਗੱਤਕਾ ਅਖਾੜਿ੍ਹਆਂ ਵੱਲੋਂ ਖਾਲਸਾਈ ਰੰਗ ਵਿਚ ਗੱਤਕਾ ਦੇ ਜੌਹਰ ਵਿਖਾਏ | ਮੁੱਖ ਸੇਵਾਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ | ਗੁਰਦੁਆਰਾ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ, ਆਈਆਂ ਸੰਗਤਾਂ ਨੇ ਵੰਨ ਸਵੰਨੇ ਲੰਗਰਾਂ ਦਾ ਅਨੰਦ ਮਾਣਿਆ ਤੇ ਸਮਾਜ ਸੇਵੀ ਸੰਸਥਾਵਾਂ ਤੇ ਹੋਰ ਜਾਣਕਾਰੀ ਭਰਪੂਰ ਸਟਾਲ ਲਗਾਏ ਹੋਏ ਸਨ | ਇਥੇ ਸੰਗਤਾਂ ਪਰਿਵਾਰਾਂ ਸਮੇਤ ਪਹੁੰਚੀਆਂ ਤੇ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ |
Ad Position 22
No active advertisement
ਪਿਛਲੀ ਖ਼ਬਰ ਪਿਟਸਬਰਗ, ਕੈਲੀਫੋਰਨੀਆ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਮਨਾਏ ਗਏ 135ਵੇਂ ਜਨਮ ਦਿਵਸ ਮÏਕੇ ਪੁੱਜੀਆਂ ਭਾਈਚਾਰੇ ਦੀਆਂ... ਅਗਲੀ ਖ਼ਬਰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਬਰੇਸ਼ੀਆ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ
Ad Position 24