ਸ਼ਿਕਾਗੋ, 21 ਅਪ੍ਰੈਲ (ਕੇਵਲ ਗੁਰਾਇਆ)-ਗੁਰਦੁਆਰਾ ਸਿੱਖ ਰਿਲੀਜਨ ਸੁਸਾਇਟੀ ਪੈਲਾਟਾਈਨ ਵਿਖੇ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ 'ਤੇ ਕੈਨੇਡਾ ਤੋਂ ਆਏ ਹੋਏ ਸਨ | ਇਸ ਮੌਕੇ ਕੀਰਤਨੀ ਜਥਿਆਂ ਵੱਲੋਂ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਘਰ ਦੇ ਰਾਗੀ ਸਿੰਘ ਭਾਈ ਅਨਮੋਲ ਸਿੰਘ, ਭਾਈ ਵੀਰ ਸਿੰਘ, ਭਾਈ ਅਸ਼ਵਿੰਦਰ ਸਿੰਘ, ਅਰਸ਼ਦੀਪ ਸਿੰਘ ਤੇ ਭਾਈ ਸਤਵੀਰ ਸਿੰਘ ਉਹਨਾ ਖ਼ਾਲਸਾ ਪੰਥ ਦੀ ਸਾਜਨਾ ਤੇ ਅੰਮਿ੍ਤ ਸੰਚਾਰ ਦੇ ਸਮੇਂ ਦਾ ਬਿਰਤਾਂਤ ਪੇਸ਼ ਕੀਤਾ | ਪ੍ਰਸਿੱਧ ਕਥਾ ਵਾਚਕ ਭਾਈ ਲਖਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਹਾਜ਼ਰੀ ਲਗਵਾਈ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਮੁਲਤਾਨੀ, ਜੈ ਰਾਮ ਸਿੰਘ ਕਾਹਲੋਂ, ਸਤਿੰਦਰ ਸਿੰਘ ਬ੍ਰਹਮ, ਬੀਬੀ ਸੀਰਤ ਕੌਰ ਕਲੇਰ, ਅਮਨ ਸਿੰਘ ਨੇ ਹਾਜ਼ਰੀ ਲਗਵਾਈ |