27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵਿਨੀਪੈਗ ਵਿਖੇ ਸ਼ੋਮਣੀ ਅਕਾਲੀ ਦਲ ਦੇ ਹੱਕ ਵਿਚ ਮੀਟਿੰਗ

Ad Position 21
No active advertisement
ਅਜੀਤ ਡੈਸਕ 27-04-2026
ਵਿਨੀਪੈਗ, 26 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)-ਸ਼ੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿਲੋਂ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਕੇਨੈਡਾ ਦੇ ਦੌਰੇ 'ਤੇ ਆਏ ਹੋਏ ਹਨ | ਉਨ੍ਹਾਂ ਵੱਲੋਂ ਅੱਜ ਵਿਨੀਪੈਗ ਵਿਖੇ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਵਿਨੀਪੈਗ ਦੇ ਪੰਜਾਬੀ ਭਾਈਚਾਰੇ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਰਣਜੀਤ ਸਿੰਘ ਢਿਲੋਂ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਹਮੇਸ਼ਾ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸਹਿਯੋਗ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਤਰੱਕੀ ਲਈ ਸੂਬੇ ਦੀ ਖੇਤਰੀ ਪਾਰਟੀ ਤੇ ਪੰਜਾਬੀਆਂ ਲਈ ਦਰਦ ਮਹਿਸੂਸ ਕਰਨ ਵਾਲੀ ਸ਼ੋ੍ਰਮਣੀ ਅਕਾਲੀ ਦਲ ਦਾ ਸਮਰਥਨ ਕਰਨ ਤਾਂ ਜੋ ਪੰਜਾਬ ਵਿਚ ਦੁਬਾਰਾ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ ਤੇ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਉਪਰਾਲਾ ਕੀਤਾ ਜਾਵੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਨੀਪੈਗ ਤੋਂ ਕਨਵੀਨਰ ਲਖਬੀਰ ਸਿੰਘ ਸੰਘਾ ਨੇ ਢਿਲੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ | ਇਸ ਵਿਨੀਪੈਗ ਦੇ ਸਮੂਹ ਅਹੁਦੇਦਾਰਾਂ ਵਲੋਂ ਢਿਲੋਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੀਟਿੰਗ ਵਿਚ ਕੋਰ ਸਿਧੂ, ਸੁਖਚੈਨ ਸਿੰਘ ਤੂਰ, ਕਮਲਜੀਤ ਸਿੰਘ, ਜੱਗੀ ਗਰੇਵਾਲ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਰੋਨ ਬਣਾਉਣ ਵਾਲੀ ਫੈਕਟਰੀ 'ਤੇ ਹਮਲਾ, 6 ਗਿ੍ਫ਼ਤਾਰ ਅਗਲੀ ਖ਼ਬਰ ਸਰਕਾਰੀ ਸਕੂਲ ਖੁੱਡਾ ਵਿਖੇ ਸਮਾਰਟ ਕਲਾਸ ਰੂਮ ਤੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ
Ad Position 24