ਲੰਡਨ, 4 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ 'ਤੇ ਗੁਰਦੁਆਰਾ ਸਮੈਦਿਕ 'ਚ ਖ਼ਾਲਿਸਤਾਨ ਦਾ ਝੰਡਾ ਲਗਾਇਆ ਗਿਆ ਹੈ ਤੇ ਉਪਰੰਤ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵੱਲੋਂ ਪੰਥਕ ਕਾਨਫਰੰਸ ਕਰਵਾਈ ਗਈ | ਐਫ. ਐਸ.ਓ. ਵੱਲੋਂ ਭੇਜੇ ਗਏ ਬਿਆਨ ਵਿਚ ਕਿਹਾ ਗਿਆ ਹੈ ਕਿ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਸਰਬੱਤ ਖ਼ਾਲਸਾ ਵਲੋਂ ਬਣਾਈ ਗਈ ਪੰਜ ਮੈਂਬਰੀ ਪੰਥਕ ਕਮੇਟੀ ਵਲੋਂ 29 ਅਪ੍ਰੈਲ 1986 ਨੂੰ ਆਜ਼ਾਦ ਸਿੱਖ ਰਾਜ ਖ਼ਾਲਿਸਤਾਨ ਦਾ ਐਲਾਨ ਕੀਤਾ ਗਿਆ ਸੀ | ਇਸ ਐਲਾਨ ਦਿਵਸ ਦੀ 40ਵੀਂ ਵਰੇਗੰਢ ਨੂੰ ਸਮਰਪਿਤ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਕੀਤੀ ਗਈ | ਜਿਸ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੀਆਂ ਸਹਿਯੋਗੀ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰ ਸਿੰਘ ਬਾਸੀ ਤੇ ਮੈਂਬਰਾਂ ਦੇ ਉੱਦਮ ਸਦਕਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ 'ਚ ਸਥਾਈ ਤੌਰ ਖ਼ਾਲਿਸਤਾਨ ਦਾ ਝੰਡਾ ਲਗਾ ਕੇ ਖ਼ਾਲਿਸਤਾਨ ਵਾਸਤੇ ਯਤਨਸ਼ੀਲ ਰਹਿਣ ਦਾ ਅਹਿਦ ਕੀਤਾ ਗਿਆ | ਢਾਡੀ ਜਥਿਆਂ ਵਲੋਂ ਜੁਝਾਰੂ ਵਾਰਾਂ ਤੇ ਸ਼ਬਦ ਗਾਇਨ ਕੀਤਾ ਗਿਆ ਤੇ ਅਰਦਾਸ ਉਪਰੰਤ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਧਰਮਯੁੱਧ ਜਥਾ ਦਮਦਮੀ ਟਕਸਾਲ ਯੂ.ਕੇ. ਦੇ ਭਾਈ ਬਲਵਿੰਦਰ ਸਿੰਘ ਵੁਲਵਰਹੈਪਟਨ ਤੇ ਸਿੱਖਸ ਫਾਰ ਜਸਟਿਸ ਦੇ ਭਾਈ ਦੁਪਿੰਦਰਜੀਤ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਭਾਈ ਜਤਿੰਦਰ ਸਿੰਘ ਬਾਸੀ ਨੇ ਦੱਸਿਆ ਕਿ ਇਹ ਖ਼ਾਲਿਸਤਾਨ ਦਾ ਝੰਡਾ ਸਥਾਈ ਤੌਰ 'ਤੇ ਲਗਾਇਆ ਗਿਆ ਹੈ | ਉਪਰੰਤ ਮੇਨ ਦੀਵਾਨ ਹਾਲ ਵਿਚ ਖ਼ਾਲਿਸਤਾਨ ਕਾਨਫ਼ਰੰਸ ਕੀਤੀ ਗਈ | ਜਿਸ ਵਿਚ ਬੁਲਾਰਿਆਂ ਨੇ ਸੰਘਰਸ਼ ਦੇ ਸਮੂਹ ਸ਼ਹੀਦਾਂ ਨੂੰ ਸਿੱਜਦਾ ਕੀਤਾ ਤੇ ਖ਼ਾਲਿਸਤਾਨ ਪ੍ਰਤੀ ਯਤਨ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ | ਕਾਨਫ਼ਰੰਸ ਨੂੰ ਸਿੱਖ ਫੈਡਰੇਸ਼ਨ ਯੂ.ਕੇ. ਦੇ ਆਗੂ ਭਾਈ ਦਵਿੰਦਰਜੀਤ ਸਿੰਘ, ਭਾਈ ਜਸਪਾਲ ਸਿੰਘ ਬੈਂਸ, ਭਾਈ ਚਰਨ ਸਿੰਘ ਟਿਵੀਡੇਲ, ਭਾਈ ਨਰਿੰਦਰਜੀਤ ਸਿੰਘ ਗਰੇਵਜ਼ੈਂਡ, ਭਾਈ ਸਰਬਜੀਤ ਸਿੰਘ, ਭਾਈ ਕੁਲਦੀਪ ਸਿੰਘ ਚਹੇੜ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਭਾਈ ਮਨਪ੍ਰੀਤ ਸਿੰਘ ਡਰਬੀ, ਭਾਈ ਗੁਰਦੇਵ ਸਿੰਘ ਚÏਹਾਨ ਨੇ ਸੰਬੋਧਨ ਕੀਤਾ | ਵੱਖ ਵੱਖ ਬੁਲਾਰਿਆਂ ਨੇ ਸਿੱਖ ਕÏਮ ਨੂੰ ਦਰਪੇਸ਼ ਮੁਸ਼ਕਲਾਂ ਦਾ ਟਾਕਰਾ ਕਰਨ