14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪਾਰਟੀ ਦੌਰਾਨ ਹੋਈ ਗੋਲੀਬਾਰੀ-23 ਜ਼ਖਮੀ

Ad Position 21
No active advertisement
ਅਜੀਤ ਡੈਸਕ 06-05-2026
ਸੈਕਰਾਮੈਂਟੋ, 5 ਮਈ (ਹੁਸਨ ਲੜੋਆ ਬੰਗਾ)-ਓਕਲਾਹੋਮਾ ਲੇਕ ਪਾਰਟੀ 'ਚ 2 ਧੜਿਆਂ ਵਿਚਾਲੇ ਹੋਈ ਗੋਲੀਬਾਰੀ ਵਿਚ 23 ਨੌਜਵਾਨਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ ਕਈਆਂ ਦੀ ਹਾਲਤ ਗੰਭੀਰ ਹੈ | ਜ਼ਖਮੀਆਂ ਵਿਚ ਨਾਬਾਲਗ ਵੀ ਸ਼ਾਮਿਲ ਹਨ | ਪੁਲਿਸ ਦੇ ਬੁਲਾਰੇ ਏਮਿਲੀ ਵਾਰਡ ਨੇ ਕਿਹਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਰਾਤ 9 ਵਜੇ ਦੇ ਆਸਪਾਸ ਓਕਲਾਹੋਮਾ ਸ਼ਹਿਰ ਦੇ ਉੱਤਰ ਵਿਚ 13 ਮੀਲ ਦੂਰ ਅਰਕਾਡੀਆ ਲੇਕ ਨੇੜੇ ਇਕ ਕੈਂਪ ਮੈਦਾਨ 'ਚ ਵਾਪਰੀ | ਸਿਹਤ ਵਿਭਾਗ ਅਨੁਸਾਰ 13 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਬੁਲਾਰੇ ਨੇ ਕਿਹਾ ਹੈ ਕਿ ਘਟਨਾ ਸਬੰਧੀ ਅਜੇ ਤੱਕ ਕਿਸੇ ਨੂੰ ਹਿਰਾਸਤ ਵਿਚ ਨਹੀਂ ਲਿਆ ਹੈ ਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਯਤਨ ਜਾਰੀ ਹਨ |

Ad Position 22
No active advertisement
ਪਿਛਲੀ ਖ਼ਬਰ ਨਿਊਯਾਰਕ ਦੇ ਮੈਟਰੋਪੋਲੀਟਨ ਮਿਊਜ਼ੀਅਮ... ਅਗਲੀ ਖ਼ਬਰ ਟਰੰਪ ਪ੍ਰਸ਼ਾਸਨ ਨੇ ਚੁੱਪ ਚੁਪੀਤੇ ਵਿਦੇਸ਼ੀ ਡਾਕਟਰਾਂ 'ਤੇ ਪਾਬੰਦੀ ਹਟਾਈ
Ad Position 24