29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੱਲ ਪੰਜਾਬ ਦੀ ਤਹਿਤ ਸਿਡਨੀ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੁਮਾਇੰਦੇ

Ad Position 21
No active advertisement
ਅਜੀਤ ਡੈਸਕ 08-05-2026
ਸਿਡਨੀ, 7 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਅੱਜਕੱਲ੍ਹ ਹਰ ਕੋਈ ਚਿੰਤਤ ਨਜ਼ਰ ਆ ਰਿਹਾ ਹੈ | ਇਨ੍ਹਾਂ ਦਿਨਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਮਿੱਡੂਖੇੜਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਗੁਰਪ੍ਰੀਤ ਸਿੰਘ ਝੱਬਰ ਸਿਡਨੀ ਦੌਰੇ 'ਤੇ ਪਹੁੰਚੇ ਹੋਏ ਹਨ | ਉਹ ਇੱਥੇ ਪੰਜਾਬ ਅਤੇ ਅਕਾਲੀ ਦਲ ਬਾਦਲ ਨਾਲ ਜੁੜੇ ਮਸਲਿਆਂ 'ਤੇ ਪੰਜਾਬੀਆਂ ਨਾਲ ਵਿਚਾਰ ਸਾਂਝੇ ਕਰਨ ਆਏ ਹਨ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਨਿਊਜ਼ੀਲੈਂਡ ਵਿਚ ਵੀ ਪੰਜਾਬੀ ਭਾਈਚਾਰੇ ਨਾਲ ਮੁਲਾਕਾਤਾਂ ਕਰ ਚੁੱਕੇ ਹਨ | ਸਿਡਨੀ ਵਿਚ ਜੱਗੀਜ਼ ਰੈਸਟੋਰੈਂਟ ਵਿਖੇ ਹੋਏ ਇਕ ਸਮਾਗਮ ਦੌਰਾਨ ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਤਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪੰਜਾਬ ਪਿਛਲੇ ਕੁਝ ਸਾਲਾਂ ਤੋਂ ਕਈ ਸੰਕਟਾਂ ਵਿਚੋਂ ਗੁਜ਼ਰ ਰਿਹਾ ਹੈ ਅਤੇ ਹੁਣ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਕੱਠੇ ਹੋ ਕੇ ਪੰਜਾਬ ਨੂੰ ਇਸ ਹਾਲਤ ਵਿਚੋਂ ਬਾਹਰ ਕੱਢਿਆ ਜਾਵੇ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਹਮੇਸ਼ਾਂ ਇਹ ਉਮੀਦ ਰਹਿੰਦੀ ਹੈ ਕਿ ਪੰਜਾਬ ਵੱਲੋਂ ਚੰਗੀਆਂ ਅਤੇ ਠੰਡੀਆਂ ਹਵਾਵਾਂ ਆਉਣ | ਇਸ ਲਈ ਹਰ ਪੰਜਾਬੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੰਜਾਬ ਦੇ ਭਲੇ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਦÏਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਗੁਰਪ੍ਰੀਤ ਸਿੰਘ ਝੱਬਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਪੰਜਾਬ ਦੀ ਮÏਜੂਦਾ ਸਥਿਤੀ 'ਤੇ ਚਿੰਤਾ ਜ਼ਾਹਿਰ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ ਰਾਹੀਂ ਨਸ਼ਾ ਤਸਕਰ ਗਰੋਹਾਂ ਦੇ ਜਾਲ 'ਚ ਫਸ ਰਹੇ ਛੋਟੀ ਉਮਰ ਦੇ ਬੱਚੇ ਅਗਲੀ ਖ਼ਬਰ ਲੰਡਨ ਸਮੇਤ ਇੰਗਲੈਂਡ ਦੇ ਕਈ ਸ਼ਹਿਰਾਂ ਦੀਆਂ ਸਥਾਨਕ ਚੋਣਾਂ ਦੇ ਨਤੀਜੇ ਅੱਜ
Ad Position 24